18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸੈਂਕੜੇ ਕਿਸਾਨਾਂ ਮਜ਼ਦੂਰਾਂ ਬੀਬੀਆਂ ਵਲੋਂ ਪੱਕੇ ਮੋਰਚੇ ਦੇ ਦੂਜੇ ਦਿਨ ਡੀ.ਸੀ. ਕੰਪਲੈਕਸ ਸਾਹਮਣੇ ਧਰਨਾ ਜਾਰੀ

Ad Position 21
No active advertisement
ਅਜੀਤ ਡੈਸਕ 20-12-2025
ਮੋਗਾ, 19 ਦਸੰਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀ.ਕੇ.ਯੂ. ਬਹਿਰਾਮਕੇ, ਬੀ.ਕੇ.ਯੂ. ਏਕਤਾ ਆਜ਼ਾਦ, ਬੀ.ਕੇ.ਯੂ. ਕ੍ਰਾਂਤੀਕਾਰੀ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਦਿੱਤੇ ਧਰਨੇ ਦੇ ਦੂਜੇ ਦਿਨ ਸੈਂਕੜੇ ਕਿਸਾਨ, ਮਜ਼ਦੂਰ ਬੀਬੀਆਂ ਹੋਏ ਸ਼ਾਮਿਲ ਹੋਈਆਂ | ਧਰਨੇ ਦੇ ਦੂਜੇ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਤਨਾਮ ਸਿੰਘ ਪੰਨੂ, ਲਖਵੀਰ ਸਿੰਘ ਦੌਧਰ, ਗੁਰਦੀਪ ਸਿੰਘ ਵੈਰੋਕੇ, ਬਲਵੰਤ ਸਿੰਘ ਬਹਿਰਾਮਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਵਲੋਂ ਪੰਜਾਬ ਭਰ 'ਚ ਸ਼ੁਰੂ ਕੀਤੇ ਪੱਕੇ ਮੋਰਚਿਆਂ ਦੇ ਦਬਾਅ ਹੇਠ ਅੱਜ ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੋਰਚੇ ਦੀਆਂ ਮੰਗਾਂ ਸਬੰਧੀ ਮੀਟਿੰਗ ਕਰ ਰਹੇ ਹਨ | ਜੇਕਰ ਪੰਜਾਬ ਸਰਕਾਰ ਨੇ ਸ਼ੰਭੂ, ਖਨੌਰੀ ਬਾਰਡਰ 'ਤੇ 19 ਮਾਰਚ ਨੂੰ ਕੀਤੇ ਜਬਰ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਨਾ ਕੀਤੀ ਤਾਂ 20 ਦਸੰਬਰ ਨੂੰ ਪੱਕੇ ਮੋਰਚੇ ਰੇਲਾਂ ਉੱਤੇ ਤਬਦੀਲ ਕਰ ਦਿੱਤੇ ਜਾਣਗੇ ਜੋ ਮੰਗਾਂ ਮਨਵਾਉਣ ਤੱਕ ਜਾਰੀ ਰਹਿਣਗੇ | ਇਸ ਮੌਕੇ ਗੁਰਮੇਲ ਸਿੰਘ ਲੋਹਗੜ੍ਹ, ਹਰਮੰਦਰ ਸਿੰਘ ਡੇਮਰੂ, ਬਲਵੰਤ ਸਿੰਘ ਕਿਸ਼ਨਪੁਰਾ, ਜਗਰਾਜ ਸਿੰਘ ਦੱਦਾਹੂਰ, ਹਰਜਿੰਦਰ ਸਿੰਘ ਰੋਡੇ, ਕਿਰਪਾਲ ਸਿੰਘ ਜਲਾਲਾਬਾਦ, ਟਹਿਲ ਸਿੰਘ ਝੰਡੇਆਣਾ, ਬਲਵਿੰਦਰ ਸਿੰਘ ਕਿਸ਼ਨਪੁਰਾ, ਜਰਨੈਲ ਸਿੰਘ ਮੋਗਾ, ਗੁਰਦੇਵ ਸਿੰਘ, ਹਰਬੰਸ ਸਿੰਘ ਸਾਹ ਵਾਲਾ, ਮੁਕੰਦ ਸਿੰਘ ਜਾਨੀਆਂ, ਅਵਤਾਰ ਸਿੰਘ ਧਰਮ ਸਿੰਘ ਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਤੋਂ 'ਆਪ' ਦੀ ਬਲਾਕ ਸੰਮਤੀ ਮੈਂਬਰ ਜਸਵੀਰ ਕੌਰ ਜੇਤੂ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਪ੍ਰੇਮ ਚੰਦ ਗੁਪਤਾ ਦੀ ਸ਼ਿਕਾਇਤ 'ਤੇ ਅਦਾਲਤ ਵਲੋਂ ਨਗਰ ਨਿਗਮ ਨੂੰ 1 ਲੱਖ 85 ਹਜ਼ਾਰ ਜੁਰਮਾਨਾ
Ad Position 24