18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਅਜੀਤਵਾਲ ਤੋਂ 'ਆਪ' ਦੀ ਬਲਾਕ ਸੰਮਤੀ ਮੈਂਬਰ ਜਸਵੀਰ ਕੌਰ ਜੇਤੂ

Ad Position 21
No active advertisement
ਅਜੀਤ ਡੈਸਕ 20-12-2025
ਮੋਗਾ, 19 ਦਸੰਬਰ (ਸੁਰਿੰਦਰਪਾਲ ਸਿੰਘ)-ਬਲਾਕ ਸੰਮਤੀ ਦੇ ਜ਼ੋਨ ਅਜੀਤਵਾਲ ਤੋਂ ਆਮ ਆਦਮੀ ਪਾਰਟੀ ਦੀ ਬੀਬੀ ਜਸਵੀਰ ਕੌਰ ਨੇ ਸ਼ਾਨਦਾਰ ਜਿੱਤ ਦਰਜ ਕਰਵਾਈ | ਬੀਬੀ ਜਸਵੀਰ ਕੌਰ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਦਫ਼ਤਰ ਵਿਚ ਕੀਤੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ | ਵਿਧਾਇਕ ਨੇ ਇਸ ਜਿੱਤ ਬਦਲੇ ਬੀਬੀ ਜਸਵੀਰ ਕੌਰ ਨੂੰ ਵਧਾਈ ਦਿੰਦਿਆਂ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ | ਵਿਧਾਇਕ ਨੇ ਕਿਹਾ ਕਿ ਹਲਕੇ ਦੇ ਵੋਟਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ 'ਤੇ ਮੋਹਰ ਲਗਾਈ ਹੈ | ਲੋਕਾਂ ਦੇ ਇਸ ਫ਼ਤਵੇ ਸਦਕਾ ਹੁਣ ਹਲਕੇ ਦਾ ਹੋਰ ਜ਼ਿਆਦਾ ਵਿਕਾਸ ਹੋਵੇਗਾ | ਇਸ ਸਮੇਂ ਮੈਡਮ ਅਮਨਦੀਪ ਕੌਰ ਬਿਲਾਸਪੁਰ, ਸਰਪੰਚ ਬਲਜਿੰਦਰ ਸਿੰਘ ਕਿਲੀ ਚਾਹਲ, ਸਰਪੰਚ ਗੁਰਬਿੰਦਰ ਸਿੰਘ ਰਾਮੂੰਵਾਲਾ ਨਵਾਂ, ਸਰਪੰਚ ਪਰਮਿੰਦਰ ਸਿੰਘ ਪਵਨ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਦੀ ਚੋਣ 'ਚ ਜੇਤੂ ਜਸਕਰਨ ਜੱਸੀ ਨੂੰ ਭਾਰਤੀ ਪੱਤੋ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਸੈਂਕੜੇ ਕਿਸਾਨਾਂ ਮਜ਼ਦੂਰਾਂ ਬੀਬੀਆਂ ਵਲੋਂ ਪੱਕੇ ਮੋਰਚੇ ਦੇ ਦੂਜੇ ਦਿਨ ਡੀ.ਸੀ. ਕੰਪਲੈਕਸ ਸਾਹਮਣੇ ਧਰਨਾ ਜਾਰੀ
Ad Position 24