ਫ਼ਤਿਹਗੜ੍ਹ ਪੰਜਤੂਰ, 19 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਸ਼ਾਨਦਾਰ ਜਿੱਤ ਦਰਜ ਕੀਤੀ ਗਈ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਮੇਟੀ ਦੇ ਮੈਂਬਰ ਚੰਦਰ ਸ਼ੇਖਰ ਬਾਂਸਲ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜ਼ੋਨ ਕੜਾਹੇ ਵਾਲਾ ਤੋਂ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਹਰਜੀਤ ਕੌਰ ਪਤਨੀ ਗੁਰਲਾਭ ਸਿੰਘ ਮਸਤੇਵਾਲਾ ਤੇ ਬਲਾਕ ਸੰਮਤੀ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਕੇ ਪਾਰਟੀ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਜੇਤੂ ਉਮੀਦਵਾਰਾਂ ਦੀ ਇਸ ਸ਼ਾਨਦਾਰ ਜਿੱਤ 'ਤੇ ਆਪਣੇ ਸਾਰੇ ਦਰਜਾ ਬ ਦਰਜਾ ਆਗੂਆਂ ਵਲੋਂ ਕੀਤੀ ਗਈ ਮਿਹਨਤ ਤੇ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ 'ਤੇ ਲੋਕਾਂ ਦੇ ਅਟੁੱਟ ਭਰੋਸੇ ਦਾ ਸਪੱਸ਼ਟ ਪ੍ਰਮਾਣ ਹੈ | ਉਨ੍ਹਾਂ ਕਿਹਾ ਕਿ ਇਲਾਕੇ 'ਚ ਹੋਏ ਵਿਕਾਸ ਕੰਮਾਂ ਨੂੰ ਦੇਖਦਿਆਂ ਜਨਤਾ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਥ ਵਿਚ ਆਪਣੀ ਵੋਟ ਦਾ ਇਸਤੇਮਾਲ ਕੀਤਾ | ਵਿਧਾਇਕ ਢੋਸ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਵੀ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਇਮਾਨਦਾਰੀ ਨਾਲ ਪੂਰਾ ਕੀਤਾ ਜਾਵੇਗਾ |