ਮੋਗਾ, 19 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਿਛਲੇ ਦਿਨੀਂ ਹੋਈਆਂ ਬਲਾਕ ਸੰਮਤੀ ਚੋਣਾਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਚੋਣ ਜਿੱਤੇ ਬਲਾਕ ਸੰਮਤੀ ਮੈਂਬਰਾਂ ਘੱਲ ਕਲਾਂ ਜ਼ੋਨ, ਡਗਰੂ ਜ਼ੋਨ, ਚੋਟੀਆਂ ਕਲਾਂ ਜ਼ੋਨ, ਡਰੋਲੀ ਜ਼ੋਨ, ਕੋਰੇਵਾਲਾ ਜ਼ੋਨ ਤੇ ਜ਼ਿਲ੍ਹਾ ਪ੍ਰੀਸ਼ਦ ਡਰੋਲੀ ਜ਼ੋਨ ਤੋਂ ਚੋਣ ਜਿੱਤੇ ਕਾਂਗਰਸੀ ਉਮੀਦਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੋਗਾ ਵਿਧਾਨ ਸਭਾ ਹਲਕਾ ਅਤੇ ਸਮੁੱਚੇ ਪੰਜਾਬ ਦੇ ਵੋਟਰਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਵੱਡਾ ਫ਼ਤਵਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ |