18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮੱਸਿਆ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 20-12-2025
ਕਿਸ਼ਨਪੁਰਾ ਕਲਾਂ, 19 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਪੋਹ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਤੇ ਅੰਤਿਮ ਵੇਲੇ ਸੰਗਤਾਂ ਵਲੋਂ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅੰਮਿ੍ਤਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਨੇ ਹੁਕਮਨਾਮੇ ਦੀ ਕਥਾ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਅੰਤ 'ਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਨੇ ਆਈਆ ਹੋਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਪ੍ਰਧਾਨ ਅਜਮੇਰ ਸਿੰਘ ਮਾਨ, ਹਰਭਜਨ ਸਿੰਘ ਬਾਬਾ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਬਲਵਿੰਦਰ ਕਰਿਆਨਾ ਸਟੋਰ ਵਾਲੇ, ਈਸ਼ਵਰ ਸਿੰਘ ਆੜ੍ਹਤੀਆ, ਗੁਰਮੀਤ ਸਿੰਘ ਰਾਜਾ ਮੱਟੂ, ਜਗਤਾਰ ਸਿੰਘ ਸਾਗੂ, ਮਾਸਟਰ ਸੁਦਰਸ਼ਨ ਸਿੰਘ, ਬਾਬਾ ਦਰਸ਼ਨ ਸਿੰਘ ਲਾਂਗਰੀ, ਦਰਸ਼ਨ ਸਿੰਘ ਮਾਨ, ਜਸਵੰਤ ਸਿੰਘ ਕੰਤਾ, ਜਿੰਦਰ ਸਿੰਘ, ਇਕਬਾਲ ਸਿੰਘ, ਜਗਤਾਰ ਸਿੰਘ ਸਾਗੂ, ਮਿਸਤਰੀ ਸਰਬਨ ਸਿੰਘ ਕਲਸੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਟੇਟ ਪੁਰਸਕਾਰ ਮਿਲਣ 'ਤੇ ਸਿਵਲ ਸਰਜਨ ਸਮਾਜ ਸੇਵੀ ਸੰਸਥਾਵਾਂ ਵਲੋਂ ਸਨਮਾਨਿਤ ਅਗਲੀ ਖ਼ਬਰ ਮਾਣੂੰਕੇ ਜ਼ੋਨ ਤੋਂ ਕੁਲਵਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਤੇ ਜਸਕਰਨ ਜੱਸੀ ਬਲਾਕ ਸੰਮਤੀ ਦੀ ਚੋਣ 'ਚ ਰਹੇ ਜੇਤੂ
Ad Position 24