18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਟੇਟ ਪੁਰਸਕਾਰ ਮਿਲਣ 'ਤੇ ਸਿਵਲ ਸਰਜਨ ਸਮਾਜ ਸੇਵੀ ਸੰਸਥਾਵਾਂ ਵਲੋਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 20-12-2025
ਮੋਗਾ, 19 ਦਸੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਸਿਹਤ ਵਿਭਾਗ ਮੋਗਾ ਨੇ ਆਪਣੀਆਂ ਸ਼ਾਨਦਾਰ ਸੇਵਾਵਾਂ, ਲੋਕ ਭਲਾਈ ਲਈ ਵਚਨਬੱਧਤਾ ਤੇ ਸਿਹਤ ਖੇਤਰ 'ਚ ਨਿਰੰਤਰ ਸੁਧਾਰ ਦੇ ਯਤਨਾਂ ਦੇ ਆਧਾਰ 'ਤੇ ਰਾਜ ਪੱਧਰੀ ਇਨਾਮ ਹਾਸਲ ਕੀਤਾ ਹੈ | ਇਹ ਸਨਮਾਨ ਮੋਗਾ ਜ਼ਿਲ੍ਹੇ ਲਈ ਮਾਣ ਦਾ ਵਿਸ਼ਾ ਹੈ | ਇਸ ਮੌਕੇ ਪੰਜਾਬ ਪ੍ਰਧਾਨ ਅਗਰਵਾਲ ਸਮਾਜ ਸਭਾ ਪੰਜਾਬ ਡਾ. ਅਜੇ ਕਾਂਸਲ ਦੀ ਅਗਵਾਈ ਹੇਠ ਅਗਰਵਾਲ ਸਮਾਜ ਸਭਾ ਦੇ ਮੈਂਬਰਾਂ ਵਲੋਂ ਰਾਜ ਪੱਧਰੀ ਸਮਾਗਮ 'ਚ ਵਿਸ਼ੇਸ਼ ਸਨਮਾਨ ਮਿਲਣ 'ਤੇ ਸਿਵਲ ਸਰਜਨ ਪ੍ਰਦੀਪ ਕੁਮਾਰ ਮਹਿੰਦਰਾ ਨੂੰ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਐਚ.ਆਈ.ਵੀ./ਏਡਜ਼ ਅਤੇ ਪੀ.ਐਨ.ਡੀ.ਟੀ. ਦੇ ਬਾਰੇ ਚਲਾਈਆਂ ਮੁਹਿੰਮਾਂ ਵਿਚ ਬਿਹਤਰੀਨ ਸੇਵਾਵਾਂ ਦੇਣ ਨਾਲ ਰਾਜ ਪੱਧਰੀ ਸਮਾਗਮ 'ਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਜ਼ਿਲ੍ਹਾ ਮੋਗਾ ਨੂੰ ਲਗਾਤਾਰ ਸਨਮਾਨ ਦਿੱਤਾ ਗਿਆ | ਜ਼ਿਲ੍ਹਾ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਇਹ ਇਨਾਮ ਪੂਰੇ ਸਿਹਤ ਵਿਭਾਗ ਦੀ ਮਿਹਨਤ, ਡਾਕਟਰਾਂ, ਨਰਸਿੰਗ ਸਟਾਫ਼, ਆਸ਼ਾ ਵਰਕਰਾਂ ਤੇ ਫ਼ੀਲਡ ਟੀਮਾਂ ਦੀ ਨਿਸ਼ਠਾ ਤੇ ਸੇਵਾ ਭਾਵਨਾ ਦਾ ਨਤੀਜਾ ਹੈ | ਇਸ ਮੌਕੇ ਡਾ. ਰੀਤੂ ਜੈਨ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਮੋਗਾ ਨੂੰ ਵੀ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਸਨਮਾਨ ਮੋਗਾ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ | ਇਸ ਮੌਕੇ ਓਮ ਅਰੋੜਾ ਪੀ.ਐਨ.ਡੀ.ਟੀ. ਕੋਆਰਡੀਨੇਟਰ, ਸਾਜਨ ਸਨੇਜਾ, ਡਾ. ਸੰਜੀਵ ਮਿੱਤਲ, ਧਰਮਿੰਦਰ, ਐਡਵੋਕੇਟ ਰਾਜਨ ਗੋਇਲ ਅਗਰਵਾਲ ਸਭਾ ਯੂਥ ਪ੍ਰਧਾਨ, ਸੁਮੀਰ ਸਿੰਗਲਾ, ਵਿਨੋਦ ਜਿੰਦਲ, ਲਵਲੀ ਸਿੰਗਲਾ, ਡਾ. ਅਜੇ ਕਾਂਸਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘਲੋਟੀ ਤੋਂ ਰਣਜੀਤ ਸਿੰਘ ਬਬਲੂ ਦੀ ਸ਼ਾਨਦਾਰ ਜਿੱਤ 'ਤੇ ਜਤਾਈ ਖ਼ੁਸ਼ੀ ਅਗਲੀ ਖ਼ਬਰ ਮੱਸਿਆ ਦਾ ਦਿਹਾੜਾ ਮਨਾਇਆ
Ad Position 24