18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

'ਆਪ' ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘਲੋਟੀ ਤੋਂ ਰਣਜੀਤ ਸਿੰਘ ਬਬਲੂ ਦੀ ਸ਼ਾਨਦਾਰ ਜਿੱਤ 'ਤੇ ਜਤਾਈ ਖ਼ੁਸ਼ੀ

Ad Position 21
No active advertisement
ਅਜੀਤ ਡੈਸਕ 20-12-2025
ਕੋਟ ਈਸੇ ਖਾਂ, 19 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਘਲੋਟੀ ਤੋਂ ਆਮ ਆਦਮੀ ਪਾਰਟੀ ਵਲੋਂ ਆਪਣੀ ਚੋਣ ਵੱਡੇ ਫ਼ਰਕ ਨਾਲ ਜਿੱਤੇ ਰਣਜੀਤ ਸਿੰਘ ਬਬਲੂ ਖੋਸਾ ਰਣਧੀਰ ਨੇ ਪਿੰਡ ਵਿਖੇ ਸਰਪੰਚ ਰਮਨਦੀਪ ਸਿੰਘ ਰਿੰਪੀ ਖੋਸਾ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਆਪ ਆਗੂਆਂ ਵਲੰਟੀਅਰਾਂ ਤੇ ਸਾਥੀਆਂ ਦਾ ਕੀਤੀ ਮਿਹਨਤ ਲਈ ਧੰਨਵਾਦ ਕੀਤਾ | ਇਸ ਮੌਕੇ ਰਣਜੀਤ ਸਿੰਘ ਬਬਲੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਮਿਲੇ ਵੱਡੇ ਮਾਨ 'ਤੇ ਖਰੇ ਉੱਤਰਦੇ ਹੋਏ ਪਿੰਡਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਕੇ ਬਣਦਾ ਯੋਗਦਾਨ ਪਾਉਣਗੇ | ਇਸ ਮੌਕੇ ਸਰਪੰਚ ਰਮਨਦੀਪ ਸਿੰਘ ਰਿੰਪੀ ਖੋਸਾ ਨੇ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਾਡੇ ਇਸ ਮਿਹਨਤੀ ਤੇ ਪੜ੍ਹੇ ਲਿਖੇ ਨੌਜਵਾਨ ਨੂੰ ਜ਼ਿਲ੍ਹਾ ਪ੍ਰੀਸ਼ਦ ਚੋਣ ਲੜਨ ਲਈ ਥਾਪੜਾ ਦਿੱਤਾ ਸੀ ਤੇ ਇਸ ਜੋਨ ਅਧੀਨ ਆਉਂਦੇ ਸਾਰੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ, ਵਲੰਟੀਅਰਾਂ ਦੀ ਮਿਹਨਤ ਸਦਕਾ ਵੋਟਰਾਂ ਦਾ ਭਰਪੂਰ ਸਮਰਥਨ ਮਿਲਿਆ ਤੇ ਸ਼ਾਨ ਨਾਲ ਜੋਨ ਗਲੋਟੀ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੀ | ਬੈਠਕ ਮੌਕੇ ਖ਼ੁਸ਼ੀ ਦਾ ਇਜ਼ਹਾਰ ਕਰਨ ਵਾਲੇ ਸੀਨੀ: ਆਪ ਆਗੂ ਹੈਰੀ ਖੋਸਾ, ਜਰਨੈਲ ਸਿੰਘ ਸਾਬਕਾ ਸਰਪੰਚ, ਸਾਧੂ ਸਿੰਘ, ਅੰਗਰੇਜ਼ ਸਿੰਘ, ਗੁਰਵਿੰਦਰ ਸਿੰਘ, ਮਾਸਟਰ ਨਿਰਮਲ ਸਿੰਘ, ਜਸਦੀਪ ਸਿੰਘ, ਗੁਰਭੇਜ ਸਿੰਘ, ਮੰਦਰ ਸਿੰਘ, ਲਖਵੀਰ ਸਿੰਘ ਲੱਖਾ, ਹਰਜੀਤ ਕੌਰ, ਗੁਰਮੀਤ ਮੀਤੀ, ਛਿੰਦਰ ਸਿੰਘ ਸਾਬਕਾ ਪੰਚ, ਇੰਦਰਜੀਤ ਸਿੰਘ ਰਾਣਾ, ਕਮਲਜੀਤ ਸਿੰਘ ਸਾਬਕਾ ਪੰਚ, ਗੁਰਜੰਟ ਸਿੰਘ ਸਾਬਕਾ ਪੰਚ, ਪਰਮਜੀਤ ਕੌਰ, ਡਾ. ਗੁਰਪ੍ਰੀਤ ਸਿੰਘ, ਜਸਪ੍ਰੀਤ ਕੌਰ, ਰਾਜ ਕੌਰ, ਸਾਹਿਲਦੀਪ ਸਿੰਘ, ਆਕਾਸ਼ਦੀਪ ਸਿੰਘ, ਸੁਖਚੈਨ ਸਿੰਘ, ਸੋਹਣ ਸਿੰਘ ਫ਼ੌਜੀ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਲੱਭਾ ਗੁਰਸਿੱਖ, ਲਵ ਖੋਸਾ, ਕੁਲਦੀਪ ਸਿੰਘ ਸਾਬਕਾ ਪੰਚ, ਪ੍ਰਨਾਮ ਸਿੰਘ ਮਿੰਟੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੜਿੱਕ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਬੀਬੀ ਹਰਬੰਸ ਕੌਰ ਨੇ ਜਿੱਤੀ ਵੱਡੀ ਲੀਡ ਨਾਲ ਚੋਣ ਅਗਲੀ ਖ਼ਬਰ ਸਟੇਟ ਪੁਰਸਕਾਰ ਮਿਲਣ 'ਤੇ ਸਿਵਲ ਸਰਜਨ ਸਮਾਜ ਸੇਵੀ ਸੰਸਥਾਵਾਂ ਵਲੋਂ ਸਨਮਾਨਿਤ
Ad Position 24