ਮੋਗਾ, 19 ਦਸੰਬਰ (ਗੁਰਤੇਜ ਸਿੰਘ ਬੱਬੀ)-ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਚੜਿੱਕ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਬੀਬੀ ਹਰਬੰਸ ਕੌਰ ਪਤਨੀ ਮੇਜਰ ਸਿੰਘ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾਉਂਦੇ ਹੋਏ 517 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤੀ | ਇਸ ਮੌਕੇ ਬੀਬੀ ਹਰਬੰਸ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਧੰਨਵਾਦੀ ਹੈ ਆਪਣੇ ਵੋਟਰਾਂ ਦੀ ਜਿਨ੍ਹਾਂ ਨੇ ਆਪਣੀਆਂ ਕੀਮਤੀ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ ਕਰਵਾਈ ਹੈ | ਇਸ ਸਮੇਂ ਅਕਾਲੀ ਆਗੂ ਸੁਖਦੇਵ ਸਿੰਘ ਬਿੱਲੂ ਨੇ ਕਿਹਾ ਕਿ ਉਹ ਬੇਹੱਦ ਰਿਣੀ ਹਨ, ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੇ, ਜਿਨ੍ਹਾਂ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਿਆ ਤੇ ਸੂਝਵਾਨ ਵੋਟਰਾਂ ਨੇ ਬੀਬੀ ਹਰਬੰਸ ਕੌਰ ਨੂੰ ਜਿਤਾਇਆ ਹੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਵੀ ਹੱਥ ਮਜ਼ਬੂਤ ਕੀਤੇ |