ਠੱਠੀ ਭਾਈ, 19 ਦਸੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਦੇ ਪਿੰਡ ਠੱਠੀ ਭਾਈ ਪਹੁੰਚਣ 'ਤੇ ਅਕਾਲੀ ਲੀਡਰਸ਼ਿਪ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਦੇ ਗ੍ਰਹਿ ਵਿਖੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਹਾਲ ਹੀ ਵਿਚ ਸਮਾਪਤ ਹੋਈਆਂ ਚੋਣਾਂ ਸਬੰਧੀ ਪਾਰਟੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਭਵਿੱਖ ਦੀ ਰਣਨੀਤੀ 'ਤੇ ਚਰਚਾ ਕੀਤੀ | ਉਪਰੰਤ ਅਕਾਲੀ ਆਗੂਆਂ ਵਲੋਂ ਖਣਮੁੱਖ ਭਾਰਤੀ ਪੱਤੋ ਨੂੰ ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਜਥੇਦਾਰ ਹਰਮੇਲ ਸਿੰਘ ਮੌੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ, ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਸਰਪੰਚ ਠੱਠੀ ਭਾਈ, ਪ੍ਰੀਤਮ ਸਿੰਘ ਚੀਮਾ ਮੈਂਬਰ ਬਲਾਕ ਸੰਮਤੀ ਠੱਠੀ ਭਾਈ, ਗਿਆਨੀ ਗੁਰਮੇਲ ਸਿੰਘ ਕਿੰਗਰਾ, ਜਗਸੀਰ ਸਿੰਘ ਜੱਗਾ ਮੌੜ, ਲਛਮਣ ਸਿੰਘ ਸੈਕਟਰੀ ਠੱਠੀ ਭਾਈ ਆਦਿ ਹਾਜਰ ਸਨ |