14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਦੁਕਾਨ 'ਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਹੋਇਆ ਨੁਕਸਾਨ

Ad Position 21
No active advertisement
ਅਜੀਤ ਡੈਸਕ 21-12-2025
ਨਿਹਾਲ ਸਿੰਘ ਵਾਲਾ, 20 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਮੋਗਾ-ਬਰਨਾਲਾ ਰਾਸ਼ਟਰੀ ਮਾਰਗ 'ਤੇ ਪੈਂਦੇ ਕਸਬਾ ਬਿਲਾਸਪੁਰ ਵਿਖੇ ਬੀਤੀ ਰਾਤ ਜਗਤਾਰ ਸਿੰਘ ਤਾਰੀ ਬੀੜ ਰਾਊਕੇ ਦੀ ਸਪੇਅਰ ਪਾਰਟਸ ਅਤੇ ਫ਼ੋਟੋ ਸਟੇਟ ਦੀ ਦੁਕਾਨ ਨੂੰ ਅਚਾਨਕ ਬਿਜਲੀ ਦੇ ਸ਼ਾਟ ਸਰਕਟ ਕਾਰਨ ਲੱਗੀ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਸਥਾਨਕ ਲੋਕ ਲੋਕ ਵੱਡੀ ਗਿਣਤੀ 'ਚ ਇਕੱਠੇ ਹੋ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ | ਇਸ ਮੌਕੇ ਮੋਗਾ ਬਾਘਾ ਪੁਰਾਣਾ ਅਤੇ ਬਰਨਾਲਾ ਤੋਂ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਪਹੁੰਚ ਗਈਆਂ ਅਤੇ ਬੜੀ ਮੁਸ਼ਕਿਲ ਨਾਲ ਕਰੀਬ ਪੰਜ ਘੰਟਿਆਂ 'ਚ ਅੱਗ 'ਤੇ ਕਾਬੂ ਪਾਇਆ ਜਾ ਸਕਿਆ | ਇੱਥੇ ਜ਼ਿਕਰਯੋਗ ਹੈ ਕਿ ਉਕਤ ਵਿਅਕਤੀ ਦੀ ਦੁਕਾਨ ਦੇ ਬਿਲਕੁਲ ਨਾਲ ਪੰਜਾਬ ਐਂਡ ਸਿੰਧ ਬੈਂਕ ਬਰਾਂਚ ਹੋਣ ਕਾਰਨ ਬੈਂਕ ਦੀ ਬਰਾਂਚ ਅਤੇ ਰਿਹਾਇਸ਼ੀ ਖੇਤਰ ਹੋਣ ਕਾਰਨ ਹੋਰ ਕੋਈ ਵੱਡਾ ਹਾਦਸਾ ਹੋਣ ਤੋਂ ਬਚ ਗਿਆ ਪਰ ਉਕਤ ਦੁਕਾਨ ਦਾ ਸਮੁੱਚਾ ਫ਼ਰਨੀਚਰ, ਸਪੇਅਰ ਪਾਰਟਸ, ਮੁਗਲੈਲ ਤੇਲ, ਫ਼ੋਟੋ ਸਟੇਟ ਦੀ ਮਹਿੰਗੀ ਮਸ਼ੀਨ, ਕੰਪਿਊਟਰ, ਲੈਪਟਾਪ ਆਦਿ ਸਭ ਕੁਝ ਸੜ ਕੇ ਸੁਆਹ ਹੋ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ ਅਗਲੀ ਖ਼ਬਰ ਚਿੱਟੀ ਕਮੀਜ਼
Ad Position 24