14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ

Ad Position 21
No active advertisement
ਅਜੀਤ ਡੈਸਕ 21-12-2025
ਮੋਗਾ, 20 ਦਸੰਬਰ (ਸੁਰਿੰਦਰਪਾਲ ਸਿੰਘ)-ਹਾੜ੍ਹੀ-2025 ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਵਿਚ ਕਿਸਾਨਾਂ ਨੂੰ 70 ਹਜ਼ਾਰ ਮੀਟਰਿਕ ਟਨ ਯੂਰੀਆ ਖਾਦ ਲੋੜੀਂਦੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 58 ਹਜ਼ਾਰ ਮੀਟਰਿਕ ਟਨ ਤੋਂ ਵਧੇਰੇ ਯੂਰੀਆ ਖਾਦ ਦੀ ਸਪਲਾਈ ਹੋ ਚੁੱਕੀ ਹੈ | ਇਸ ਯੂਰੀਆ ਖਾਦ ਵਿਚੋਂ 60 ਫ਼ੀਸਦੀ ਸਹਿਕਾਰੀ ਸਭਾਵਾਂ ਅਤੇ 40 ਫ਼ੀਸਦੀ ਪ੍ਰਾਈਵੇਟ ਡੀਲਰਾਂ ਨੂੰ ਯੂਰੀਆ ਖਾਦ ਦੀ ਸਪਲਾਈ ਹੋਈ ਹੈ | ਬਾਕੀ ਰਹਿੰਦੀ ਯੂਰੀਆ ਖਾਦ ਦੀ ਸਪਲਾਈ ਜਲਦੀ ਪਹੁੰਚਣ ਦੀ ਉਮੀਦ ਹੈ ਅਤੇ ਇਸ ਸਮੇਂ ਜ਼ਿਲ੍ਹਾ ਮੋਗਾ ਵਿਚ ਖਾਦ ਦੀ ਕੋਈ ਕਮੀ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ | ਹਰੇਕ ਕਿਸਾਨ ਤੱਕ ਲੋੜੀਂਦੀ ਮਾਤਰਾ ਵਿਚ ਯੂਰੀਆ ਖਾਦ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ | ਕਿਸਾਨਾਂ ਨੂੰ ਯੂਰੀਆ ਖਾਦ ਨੂੰ ਲੋੜ ਤੋਂ ਵੱਧ ਸਟੋਰ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ, ਸਿਰਫ਼ ਲੋੜ ਅਨੁਸਾਰ ਹਾੜ੍ਹੀ ਦੀਆਂ ਫ਼ਸਲਾਂ ਲਈ ਹੀ ਯੂਰੀਆ ਖਾਦ ਦੀ ਖ਼ਰੀਦ ਕੀਤੀ ਜਾਵੇ | ਯੂਰੀਆ ਖਾਦ ਸਬੰਧੀ ਜੇਕਰ ਕਿਸੇ ਕਿਸਾਨ ਜਾਂ ਰਿਟੇਲ ਡੀਲਰ ਨੂੰ ਕੋਈ ਮੁਸ਼ਕਿਲ ਹੈ ਤਾਂ ਉਹ ਖੇਤੀਬਾੜੀ ਵਿਭਾਗ ਮੋਗਾ ਦੇ ਧਿਆਨ ਵਿਚ ਲਿਆ ਸਕਦਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਅਤੇ ਨਿਰਧਾਰਿਤ ਰੇਟ 'ਤੇ ਯੂਰੀਆ ਖਾਦਾਂ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਫਲਾਇੰਗ ਸਕੂਏਡ ਟੀਮਾਂ ਵਲੋਂ ਲਗਾਤਾਰ ਖਾਦ ਵਿਕ੍ਰੇਤਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਇਸ ਦੀ ਕਾਲਾ-ਬਾਜ਼ਾਰੀ ਨਾ ਹੋ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਨਿਰਧਾਰਿਤ ਰੇਟ 'ਤੇ ਖਾਦਾਂ ਦੀ ਵਿੱਕਰੀ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਹੋਲ ਸੇਲ ਡੀਲਰਜ਼ ਅਤੇ ਰਿਟੇਲ ਡੀਲਰਜ਼ ਦੀਆਂ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕਿਸੇ ਡੀਲਰ ਵਲੋਂ ਕਿਸਾਨਾਂ ਨੂੰ ਵੱਧ ਰੇਟ 'ਤੇ ਯੂਰੀਆ ਜਾਂ ਕੋਈ ਹੋਰ ਖੇਤੀ ਸਮਗਰੀ ਵੇਚਣ ਦਾ ਕੇਸ ਪਾਇਆ ਗਿਆ ਤਾਂ ਫਰਟੀਲਾਈਜ਼ਰ ਕੰਟਰੋਲ ਹੁਕਮ 1985 ਅਤੇ ਜ਼ਰੂਰੀ ਵਸਤਾਂ ਐਕਟ 1955 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੋਗਾ ਅਤੇ ਵਿਭਾਗੀ ਹਦਾਇਤਾਂ ਤਹਿਤ ਖੇਤੀਬਾੜੀ ਟੀਮਾਂ ਵਲੋਂ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਰੋਕਣ ਅਤੇ ਕਿਸਾਨਾਂ ਤੱਕ ਨਿਰਧਾਰਿਤ ਮੁੱਲ ਦੀ ਖਾਦ ਸਪਲਾਈ ਯਕੀਨੀ ਬਣਾਉਣ ਲਈ ਵਿਭਾਗ ਯਤਨਸ਼ੀਲ ਹੈ | ਕਿਸੇ ਵੀ ਕਿਸਾਨ ਨੂੰ ਇਸ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਜੇਕਰ ਕਿਸੇ ਕਿਸਾਨ ਨੂੰ ਫਿਰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪੱਧਰੀ ਜਾਂ ਬਲਾਕ ਪੱਧਰੀ ਖੇਤੀਬਾੜੀ ਦਫ਼ਤਰਾਂ ਨਾਲ ਤਾਲਮੇਲ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ 52000 ਰੁਪਏ ਦੀ ਜਾਅਲੀ ਕਰੰਸੀ ਸਮੇਤ ਇਕ ਕਾਬੂ ਅਗਲੀ ਖ਼ਬਰ ਦੁਕਾਨ 'ਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਹੋਇਆ ਨੁਕਸਾਨ
Ad Position 24