14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

52000 ਰੁਪਏ ਦੀ ਜਾਅਲੀ ਕਰੰਸੀ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 21-12-2025
ਮੋਗਾ, 20 ਦਸੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਵਿਚ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਮੋਗਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਭਾਰਤੀ ਜਾਅਲੀ ਕਰੰਸੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ | ਇਸ ਸਬੰਧੀ ਥਾਣਾ ਸਿਟੀ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਦੀਪ ਸਿੰਘ ਉਰਫ ਸੋਨੂੰ ਪੁੱਤਰ ਕਰਤਾਰ ਸਿੰਘ ਵਾਸੀ ਰਾਜਾਂ ਵਾਲਾ ਥਾਣਾ ਕੋਟ ਈਸੇ ਖਾਂ ਜੋ ਕਿ ਜਾਅਲੀ ਕਰੰਸੀ ਦਾ ਧੰਦਾ ਕਰਦਾ ਹੈ | ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ 52000 ਰੁਪਏ ਭਾਰਤੀ ਜਾਅਲੀ ਕਰੰਸੀ ਸਮੇਤ ਕਾਬੂ ਕਰ ਲਿਆ | ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਗਿ੍ਫਤਾਰ ਕੀਤਾ ਨੌਜਵਾਨ ਇਹ ਕਰੰਸੀ ਭੋਲੇ ਭਾਲੇ ਦੁਕਾਨਦਾਰਾਂ ਕੋਲ ਅਸਲ ਆਖ ਕੇ ਚਲਾਉਂਦਾ ਸੀ , ਦੇ ਖਿਲਾਫ ਥਾਣਾ ਸਿਟੀ ਮੋਗਾ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਇਸ ਨੌਜਵਾਨ 'ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਦੋ ਮੁਕੱਦਮੇ ਦਰਜ਼ ਹਨ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਵਲੋਂ ਸਾਬਕਾ ਡਾਇਰੈਕਟਰ ਜਗਸੀਰ ਸਿੰਘ ਉਰਫ਼ ਭੋਲਾ ਵਾਂਦਰ ਪਾਰਟੀ 'ਚੋਂ... ਅਗਲੀ ਖ਼ਬਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿਚ ਯੂਰੀਆ ਖਾਦ ਦੀ ਪਹੁੰਚ ਬਣਾਈ ਜਾਵੇਗੀ ਯਕੀਨੀ
Ad Position 24