ਮੋਗਾ, 20 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਪਾਰਟੀ ਗਤੀਵਿਧੀਆਂ ਤੇ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਆਪ ਪਾਰਟੀ ਦੇ ਉਮੀਦਵਾਰਾਂ ਦੀ ਮਦਦ ਕਰਨ ਕਰ ਕੇ ਜਗਸੀਰ ਸਿੰਘ ਉਰਫ਼ ਭੋਲਾ ਵਾਂਦਰ ਸਾਬਕਾ ਡਾਇਰੈਕਟਰ ਲੈਂਡਮਾਰਗ ਨੂੰ 6 ਸਾਲ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਬਲਾਕ ਸੰਮਤੀ ਚੋਣਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੀ ਉਸ ਨੇ ਵਿਰੋਧਤਾ ਹੀ ਨਹੀਂ ਕੀਤੀ ਸਗੋਂ ਆਪ ਪਾਰਟੀ ਦੇ ਉਮੀਦਵਾਰਾਂ ਦੀ ਖੁੱਲ੍ਹ ਕੇ ਮਦਦ ਕੀਤੀ | ਤਲਵੰਡੀ ਭੰਗੇਰੀਆ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆ ਦਿੱਤਾ ਹੈ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਕਿਉਂਕਿ ਅਜਿਹੇ ਵਿਅਕਤੀਆਂ ਨੇ ਪਾਰਟੀ ਦਾ ਵੱਡਾ ਨੁਕਸਾਨ ਕੀਤਾ ਹੈ |