14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਬੱਧਨੀ ਕਲਾਂ ਵਿਖੇ ਮੈਗਾ ਪੀ.ਟੀ.ਐੱਮ. ਦੌਰਾਨ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਨਿਰੀਖਣ

Ad Position 21
No active advertisement
ਅਜੀਤ ਡੈਸਕ 21-12-2025
ਬੱਧਨੀ ਕਲਾਂ, 20 ਦਸੰਬਰ (ਸੰਜੀਵ ਕੋਛੜ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਆਸੀਸ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਅਗਵਾਈ ਹੇਠ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ | ਜਿਸ ਦੌਰਾਨ ਸਕੂਲ ਮੁਖੀ ਧਰਮਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਮੂਹ ਸਟਾਫ ਵਲੋਂ ਸ਼ਾਨਦਾਰ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ | ਇਸ ਮੈਗਾ ਪੀ.ਟੀ.ਐਮ. ਦੌਰਾਨ ਵੱਖ-ਵੱਖ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਖਾਸ ਕੌਂਸਲਿੰਗ ਕੀਤੀ ਗਈ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਸਕੂਲ ਵਿਦਿਆਰਥੀਆਂ ਵਲੋਂ ਜਿੱਤੇ ਹੋਏ ਵੱਖ-ਵੱਖ ਮੁਕਾਬਲਿਆਂ ਵਿਚ ਮਾਡਲਾਂ ਦੀ ਪ੍ਰਦਰਸ਼ਨੀ ਵੀ ਕੀਤੀ ਗਈ | ਗਾਈਡੈਂਸ ਐਂਡ ਕੌਂਸਲਰ ਅਧਿਆਪਕ ਜਸਵੀਰ ਕੌਰ ਲੈਕਚਰਾਰ ਅਰਥ ਸ਼ਾਸਤਰ ਦੁਆਰਾ ਵਿਦਿਆਰਥੀਆਂ ਦੇ ਮਾਪਿਆਂ ਨੂੰ ਬਕਾਇਦਾ ਵਿਦਿਆਰਥੀਆਂ ਦੀ ਭਾਵਨਾਤਮਿਕ ਦੇਖਭਾਲ ਲਈ ਉਨ੍ਹਾਂ ਦੇ ਸਿੱਖਿਆ ਪ੍ਰਤੀ ਮਿਆਰ ਨੂੰ ਹੋਰ ਉੱਚਾ ਕਰਨ ਲਈ ਚੰਗੇ ਸੰਸਕਾਰਾਂ ਲਈ ਖਾਸ ਮਾਰਗ ਦਰਸ਼ਨ ਕੀਤਾ ਗਿਆ | ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਟੀਮ ਵਲੋਂ ਖਾਸ ਨਿਰੀਖਣ ਕਰਦਿਆਂ ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਬਣਾਏ ਹੋਏ ਮਾਡਲਾਂ ਨੂੰ ਦੇਖਿਆ ਉੱਥੇ ਹੀ ਉਨ੍ਹਾਂ ਨੇ ਬਿਜ਼ਨਸ ਬਲਾਸਟਰ ਦੀ ਪ੍ਰਦਰਸ਼ਨੀ ਨੂੰ ਸਲਾਹਿਆ | ਉਪ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਖਾਸ ਵਾਰਤਾਲਾਪ ਕਰਦਿਆਂ ਵਿਦਿਆਰਥੀਆਂ ਦੀ ਬਿਹਤਰੀ ਲਈ ਉਪਰਾਲਿਆਂ ਬਾਰੇ ਵੀ ਖਾਸ ਤੌਰ 'ਤੇ ਚਰਚਾ ਕੀਤੀ ਗਈ | ਵਿਦਿਆਰਥੀਆਂ ਦੇ ਮਾਪਿਆਂ ਦੇ ਸੁਝਾਅ ਵਾਸਤੇ ਇਕ ਸੁਝਾਅ ਬਕਸਾ ਵੀ ਰੱਖਿਆ ਗਿਆ ਜਿਸ ਵਿਚ ਮਾਪਿਆਂ ਨੇ ਆਪਣੇ ਸੁਝਾਅ ਵੀ ਦਿੱਤੇ ਅਤੇ ਇਸ ਮੈਗਾ ਪੀ. ਟੀ. ਐਮ. ਨੂੰ ਹੋਰ ਵਧੀਆ ਬਣਾਇਆ | ਇਸ ਮੈਗਾ ਪੀ.ਟੀ.ਐਮ. ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ, ਧਰਮਿੰਦਰ ਸਿੰਘ, ਅਰਚਨਾ ਗੁਪਤਾ, ਜਸਵੀਰ ਕੌਰ, ਰੂਪ ਸਿੰਘ, ਸੁਖਵਿੰਦਰ ਸਿੰਘ, ਮਨਮੋਹਨ ਜੋਤ ਕੌਰ, ਨੀਤੀਕਾ, ਪਰਵਿੰਦਰ ਕੌਰ, ਕੁਲਦੀਪ ਕੌਰ ਸਮੇਤ ਸਮੂਹ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਆਈ.ਜੀ. ਨੀਲਾਂਬਰੀ ਜਗਦਲੇ ਦੀ ਅਗਵਾਈ ਵਿਚ ਕੀਤਾ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚੋਂ ਹਾਸਿਲ ਕੀਤੇ 63 ਸਕੋਰ
Ad Position 24