14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਡੀ.ਆਈ.ਜੀ. ਨੀਲਾਂਬਰੀ ਜਗਦਲੇ ਦੀ ਅਗਵਾਈ ਵਿਚ ਕੀਤਾ ਕਾਸੋ ਆਪ੍ਰੇਸ਼ਨ

Ad Position 21
No active advertisement
ਅਜੀਤ ਡੈਸਕ 21-12-2025
ਮੋਗਾ, 20 ਦਸੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਮੋਗਾ ਦੀ ਸਾਧਾਂ ਵਾਲੀ ਬਸਤੀ ਵਿਚ ਡੀ. ਆਈ. ਜੀ. ਫਰੀਦਕੋਟ ਰੇਂਜ ਮੈਡਮ ਨੀਲਾਂਬਰੀ ਜਗਦਲੇ ਦੀ ਅਗਵਾਈ ਵਿਚ ਸਰਚ ਅਪ੍ਰੇਸ਼ਨ (ਤਲਾਸ਼ੀ ਮੁਹਿੰਮ) ਚਲਾਇਆ ਗਿਆ | ਸਰਚ ਅਪ੍ਰੇਸ਼ਨ ਦੌਰਾਨ ਐੱਸ. ਪੀ. ਬਾਲ ਕਿ੍ਸ਼ਨ ਸਿੰਗਲਾ, ਡੀ. ਐੱਸ. ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ, ਡੀ. ਐੱਸ. ਪੀ. ਸੁਖਅੰਮਿ੍ਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਰਚ ਅਪ੍ਰੇਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਆਈ. ਜੀ. ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਵਿਭਾਗ ਵਲੋਂ 1 ਮਾਰਚ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਜਿਸ ਤਹਿਤ ਹੁਣ ਤੱਕ ਐਨ. ਡੀ. ਪੀ. ਐੱਸ. ਐਕਟ ਦੇ 1180 ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ 63 ਮੁਕੱਦਮੇ ਕਮਰਸ਼ੀਅਲ ਡਰੱਗਜ਼ ਦੇ ਹਨ ਅਤੇ 2000 ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ ਤੋਂ ਇਲਾਵਾ 29 ਕਿੱਲੋ ਤੋਂ ਉੱਪਰ ਹੈਰੋਇਨ, 29 ਕਿੱਲੋ ਤੋਂ ਉੱਪਰ ਅਫੀਮ ਅਤੇ 12 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆਂ ਮੋਗਾ ਜ਼ਿਲ੍ਹੇ ਵਿਚ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਜੋ ਕਿ ਮੋਗਾ ਪੁਲਿਸ ਦੀ ਵੱਡੀ ਸਫਲਤਾ ਹੈ | ਉਨ੍ਹਾਂ ਕਿਹਾ ਕਿ ਕਾਸੋ ਅਪਰੇਸ਼ਨ ਮੋਗਾ ਜ਼ਿਲ੍ਹੇ ਦੀਆਂ ਚਾਰ ਸਬ ਡਵੀਜ਼ਨਾਂ ਵਿਚ ਕੀਤਾ ਗਿਆ ਹੈ ਜਿਸ ਵਿਚ 8 ਐਨ. ਜੀ. ਓ., 8 ਇੰਸਪੈਕਟਰ ਅਤੇ 300 ਤੋਂ ਵੱਧ ਪੁਲਿਸ ਮੁਲਾਜ਼ਮ ਇਸ ਕਾਸੋ ਅਪਰੇਸ਼ਨ ਨੂੰ ਬੜੀ ਤਨਦੇਹੀ ਨਾਲ ਨਿਭਾ ਰਹੇ ਹਨ ਤਾਂ ਕਿ ਕੋਈ ਵੀ ਨਸ਼ਾ ਤਸਕਰ ਪੁਲਿਸ ਦੀ ਗਿ੍ਫਤ ਤੋਂ ਬਚ ਨਾ ਸਕੇ | ਡੀ. ਆਈ. ਜੀ. ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਪੰਜਾਬ ਪੁਲਿਸ ਨਸ਼ੇ ਦੇ ਸੌਦਾਗਰਾਂ ਦੀ ਕੜੀ ਨੂੰ ਤੋੜਨ ਵਿਚ ਦਿਨ ਬਦਿਨ ਕਾਮਯਾਬ ਹੋ ਰਹੀ ਹੈ ਅਤੇ ਮੋਗਾ ਦੀ ਸਾਧਾਂ ਵਾਲੀ ਬਸਤੀ ਡਰੱਗ ਹੌਟ ਸਪਾਟ ਹੈ ਅਤੇ ਸਮੇਂ ਸਮੇਂ 'ਤੇ ਇੱਥੇ ਕਾਸੋ ਅਪਰੇਸ਼ਨ ਕੀਤੇ ਗਏ ਹਨ ਅਤੇ ਅੱਗੇ ਵੀ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ ਅਤੇ ਰੈਲੀਆਂ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਵਿਚ ਵਿਸ਼ੇਸ਼ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਕਿ ਬੱਚਿਆਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਹੀ ਨਹੀਂ ਸਗੋਂ ਨਸ਼ਿਆਂ ਖਿਲਾਫ ਲੜਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਮੋਗਾ ਪੁਲਿਸ ਦੀ ਸਰਾਹਨਾ ਕਰਦਿਆਂ ਕਿਹਾ ਕਿ ਮੋਗਾ ਪੁਲਿਸ ਆਪਣੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਬੱਧਨੀ ਕਲਾਂ ਵਿਖੇ ਮੈਗਾ ਪੀ.ਟੀ.ਐੱਮ. ਦੌਰਾਨ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ...
Ad Position 24