14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 21-12-2025
ਮੋਗਾ, 20 ਦਸੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਮੀਟਿੰਗ ਨਿਰਮਲ ਸਿੰਘ ਮਾਣੂੰਕੇ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜਰਨਲ ਸਕੱਤਰ ਹਰਪ੍ਰੀਤ ਸਿੰਘ ਨੇ ਚਲਾਈ ਕੀਤੀ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ, ਮਨਪ੍ਰੀਤ ਸਿੰਘ, ਬਲਦੇਵ ਸਿੰਘ, ਬਲਜਿੰਦਰ ਸਿੰਘ ਨੇ ਵੀ ਕਿਸਾਨੀ ਮੰਗਾਂ ਅਤੇ ਸਮੱਸਿਆਵਾਂ ਤੋਂ ਜਾਣੂੰ ਕਰਾਇਆ | ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਬਾਘਾ ਪੁਰਾਣਾ ਮੇਜਰ ਸਿੰਘ ਘੋਲੀਆ, ਬਲਾਕ ਪ੍ਰਧਾਨ ਧਰਮਕੋਟ ਨਛੱਤਰ ਸਿੰਘ, ਬਲਾਕ ਪ੍ਰਧਾਨ ਕੁਲਜਿੰਦਰ ਸਿੰਘ ਨਿਹਾਲ ਸਿੰਘ ਵਾਲਾ, ਜਸਵਿੰਦਰ ਸਿੰਘ, ਜੁਗਰਾਜ ਸਿੰਘ ਰਾਜਾ, ਡਾ. ਜਸਵਿੰਦਰ ਸਿੰਘ ਰੋਡੇ ਨੇ ਦੱਸਿਆ ਕਿ ਮਨਰੇਗਾ ਸਕੀਮ ਦਾ ਨਾਂਅ ਬਦਲਣ ਨਾਲ ਮਜ਼ਦੂਰਾਂ ਦੀਆਂ ਸਹੂਲਤਾਂ ਘਟਾਈਆਂ ਜਾ ਸਕਦੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਸਾਲ ਵਿਚ 100 ਦਿਨਾਂ ਦੀ ਬਜਾਏ 200 ਦਿਨ ਦਾ ਰੁਜ਼ਗਾਰ ਦੇਣਾ ਯਕੀਨੀ ਬਣਾਇਆ ਜਾਵੇ | ਬੀਜ ਸੋਧ ਬਿੱਲ ਨਾਲ ਬੀਜ ਪੈਦਾ ਕਰਨ ਵਾਲੀਆਂ ਕੰਪਨੀਆਂ ਦਾ ਏਕਾਧਿਕਾਰ ਹੋ ਜਾਵੇਗਾ | ਕਿਸਾਨ ਆਪਣੀ ਮਰਜ਼ੀ ਨਾਲ ਆਪਣੇ ਖੇਤ ਵਿਚ ਬੀਜ ਪੈਦਾ ਨਹੀਂ ਕਰ ਸਕੇਗਾ | ਭਾਰਤੀ ਕਿਸਾਨ ਯੂਨੀਅਨ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ | ਇਸ ਮੌਕੇ ਰਾਜਦੀਪ ਸਿੰਘ, ਤੇਜਿੰਦਰ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ, ਅਜੀਤ ਸਿੰਘ, ਗੁਰਜੀਤ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਸੁਖਮੰਦਰ ਸਿੰਘ, ਸੇਵਕ ਸਿੰਘ, ਡੋਗਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਕਰਨੈਲ ਸਿੰਘ, ਬਾਬੂ ਸਿੰਘ, ਛਿੰਦਰ ਸਿੰਘ, ਮੁਕੰਦ ਸਿੰਘ, ਗੁਰਮੀਤ ਸਿੰਘ, ਜਗਸੀਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਮੇਲ ਸਿੰਘ, ਦੇਵ ਸਿੰਘ, ਹਰਬੰਸ ਸਿੰਘ, ਨਛੱਤਰ ਸਿੰਘ ਸਮੇਤ ਕਿਸਾਨਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਨ ਗੁਰਮਤਿ ਸਮਾਗਮ ਨਵਾਂ ਸਾਲ ਗੁਰੂ ਦੇ ਨਾਲ 31 ਨੂੰ -ਗੁਰਬਚਨ ਸਿੰਘ ਚਾਵਲਾ ਅਗਲੀ ਖ਼ਬਰ ਡੀ.ਆਈ.ਜੀ. ਨੀਲਾਂਬਰੀ ਜਗਦਲੇ ਦੀ ਅਗਵਾਈ ਵਿਚ ਕੀਤਾ ਕਾਸੋ ਆਪ੍ਰੇਸ਼ਨ
Ad Position 24