ਮੋਗਾ, 20 ਦਸੰਬਰ (ਸੁਰਿੰਦਰਪਾਲ ਸਿੰਘ)-ਸਮੂਹ ਸਾਧ ਸੰਗਤ ਤੇ ਗੁਰਦੁਆਰਾ ਕਲਗ਼ੀਧਰ ਸਾਹਿਬ ਪ੍ਰਬੰਧਕ ਕਮੇਟੀ ਦੱਤ ਰੋਡ ਮੋਗਾ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹਾਨ ਗੁਰਮਤਿ ਸਮਾਗਮ ਨਵਾਂ ਸਾਲ ਗੁਰੂ ਦੇ ਨਾਲ 31 ਦਸੰਬਰ ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਬਚਨ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਮਹਾਨ ਗੁਰਮਤਿ ਸਮਾਗਮ ਵਿਚ ਕੀਰਤਨ ਗੁਰਮਤਿ ਕੀਰਤਨ ਅਕੈਡਮੀ ਦੇ ਵਿਦਿਆਰਥੀ ਸ਼ਾਮ 6:30 ਤੋਂ 7:30 ਵਜੇ ਤੱਕ, ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ 7:30 ਤੋਂ 8:30 ਵਜੇ ਤੱਕ, ਭਾਈ ਦਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਰਾਤ 8:30 ਵਜੇ ਤੋਂ 9:30 ਵਜੇ ਤੱਕ, ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਰਾਤ 9:30 ਤੋਂ 10:30 ਵਜੇ ਤੱਕ, ਕੀਰਤਨੀ ਜਥਾ ਬੀਬੀ ਪਰਮਜੀਤ ਕੌਰ (ਪੰਮਾ ਭੈਣ ਜੀ) ਮਾਤਾ ਕੌਲਾਂ ਵਾਲੇ ਰਾਤ 10:30 ਤੋਂ 12 ਵਜੇ ਤੱਕ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ ਤੇ ਇਸ ਸਮਾਗਮ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤੇਗਾ |