14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅੰਤਰਰਾਸ਼ਟਰੀ ਪੰਜਾਬੀ ਉਲੰਪੀਆਡ ਵਿਚ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਦੇ 10 ਵਿਦਿਆਰਥੀ ਫਾਈਨਲ ਰਾਊਾਡ ਵਿਚ ਪੁੱਜੇ

Ad Position 21
No active advertisement
ਅਜੀਤ ਡੈਸਕ 21-12-2025
ਸਮਾਲਸਰ, 20 ਦਸੰਬਰ (ਗੁਰਜੰਟ ਕਲਸੀ ਲੰਡੇ)-ਵਿਦਿਆਰਥੀਆਂ ਨੂੰ ਮਾਂ ਬੋਲੀ ਨਾਲ ਜੋੜਨ, ਸੱਭਿਆਚਾਰਕ ਚੇਤਨਾ ਪੈਦਾ ਕਰਨ ਅਤੇ ਨੈਤਿਕ ਕਦਰਾਂ ਕੀਮਤਾਂ ਨਾਲ ਜੋੜਨ ਦੇ ਉਪਰਾਲੇ ਨਾਲ ਤੀਜਾ ਅੰਤਰਰਾਸ਼ਟਰੀ ਪੰਜਾਬੀ ਉਲੰਪੀਆਡ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਆਸ਼ੀਸ ਕੁਮਾਰ ਦੀ ਅਗਵਾਈ ਵਿਚ ਇਸ ਪ੍ਰੋਗਰਾਮ ਦੇ ਨੋਡਲ ਇੰਚਾਰਜ ਭੁਪਿੰਦਰ ਕੌਰ ਵਲੋਂ ਜ਼ਿਲ੍ਹਾ ਮੋਗਾ ਵਿਚ ਕਰਵਾਇਆ ਜਾ ਰਿਹਾ ਹੈ | ਇਸ ਮੁਕਾਬਲੇ ਦੇ ਤਿੰਨ ਪੜਾਅ ਹੋਣਗੇ | ਇਸ ਮੁਕਾਬਲੇ ਦੇ ਸਕੂਲ ਨੋਡਲ ਇੰਚਾਰਜ ਰਾਜਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦੇ 19 ਵਿਦਿਆਰਥੀਆਂ ਨੇ ਪਹਿਲੇ ਪੜਾਅ ਨੂੰ ਪਾਸ ਕਰਕੇ ਦੂਜੇ ਪੜਾਅ ਦੀ ਆਨਲਾਈਨ ਪ੍ਰੀਖਿਆ ਵਿਚ ਭਾਗ ਲਿਆ | ਦੂਜੇ ਪੜਾਅ ਵਿਚ ਵੀ 10 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰਕੇ ਫਾਈਨਲ ਰਾਊਾਡ ਵਿਚ ਦਾਖਲਾ ਲਿਆ | ਪਹਿਲੇ ਦੋ ਪੜਾਵਾਂ ਦੀ ਕਾਰਗੁਜ਼ਾਰੀ 'ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ, ਅਮਰਜੀਤ ਸਿੰਘ ਸ਼ਰਮਾ ਸਕੱਤਰ ਵੈੱਲਫੇਅਰ ਸੁਸਾਇਟੀ, ਸਮੂਹ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੀ ਮੈਗਜ਼ੀਨ 'ਸਨਬੀਮ' ਦਾ 16ਵਾਂ ਅੰਕ ਕੀਤਾ ਰਿਲੀਜ਼ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਬੇਮਿਸਾਲ ਮੁਕਾਬਲਾ ਕੀਤਾ-ਰਾਜਵਿੰਦਰ, ਭਾਰਤੀ, ਪੱਪੂ ਰਾਮੂੰਵਾਲਾ
Ad Position 24