ਕਿਸ਼ਨਪੁਰਾ ਕਲਾਂ, 20 ਦਸੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਬਲਾਕ ਸੰਮਤੀ ਜ਼ੋਨ ਭਿੰਡਰ ਕਲਾਂ ਤੋਂ ਜੇਤੂ ਉਮੀਦਵਾਰ ਅਮਰਦੀਪ ਸਿੰਘ ਮਨੀਲਾ ਨੇ ਜਿੱਤ ਪ੍ਰਾਪਤ ਕਰਨ ਉਪਰੰਤ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨਾਲ ਮੁਲਾਕਾਤ ਕੀਤੀ ਤੇ ਜਿੱਤ ਦੀ ਖੁਸ਼ੀ ਸਾਂਝੀ ਕਰਦਿਆਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਉਨ੍ਹਾਂ ਪਿੰਡ ਭਿੰਡਰ ਕਲਾਂ ਦੇ ਵੋਟਰਾਂ ਤੇ ਸਪੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੁਆਰਾ ਕੀਤੇ ਗਏ ਕੰਮਾਂ 'ਤੇ ਮੋਹਰ ਲਗਾ ਕੇ ਭਾਰੀ ਬਹੁਮਤ ਨਾਲ ਜਿਤਾਇਆ | ਇਸ ਮੌਕੇ ਸਰਪੰਚ ਹਰਿੰਦਰ ਸਿੰਘ ਸਰਾਂ, ਜੋਗਿੰਦਰ ਸਿੰਘ ਬਦੇਸ਼ਾ, ਸੂਬੇਦਾਰ ਨਾਹਰ ਸਿੰਘ, ਹਰਨੇਕ ਸਿੰਘ ਪੰਚ, ਬਲਕਾਰ ਸਿੰਘ ਨੰਬਰਦਾਰ, ਜਗਰਾਜ ਸਾਬਕਾ ਪੰਚ, ਦਵਿੰਦਰ ਸਿੰਘ ਪੱਪੂ, ਨਿਰਭੈ ਸਿੰਘ, ਰਜਿੰਦਰ ਸਿੰਘ ਰਾਜ, ਪ੍ਰਧਾਨ ਰਣਯੋਧ ਸਿੰਘ ਯੋਧਾ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਪੱਪੂ, ਹਰਨੇਕ ਸਿੰਘ ਫੌਜੀ, ਉਂਕਾਰ ਸਿੰਘ, ਕੁਲਜੀਤ ਸਿੰਘ, ਜਗਰਾਜ ਸਿੰਘ, ਕੁਲਵੰਤ ਸਿੰਘ ਤੂਰ, ਮੇਜਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਲਵਪ੍ਰੀਤ ਸਿੰਘ, ਕਿ੍ਸ਼ਨ ਸਿੰਘ, ਮਹਿੰਦਰ ਸਿੰਘ, ਤੋਤਾ ਸਿੰਘ, ਬੂਟਾ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |