14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕਾਂਗਰਸ ਦੀ ਜਿੱਤ 'ਤੇ ਭੋਲਾ ਸਿੰਘ ਬਰਾੜ ਸਮਾਧ ਭਾਈ ਤੇ ਜਗਸੀਰ ਸਿੰਘ ਕਾਲੇਕੇ ਵਲੋਂ ਵਧਾਈ

Ad Position 21
No active advertisement
ਅਜੀਤ ਡੈਸਕ 21-12-2025
ਬਾਘਾ ਪੁਰਾਣਾ, 20 ਦਸੰਬਰ (ਟਿੰਕੂ ਕਾਠਪਾਲ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਭੋਲਾ ਸਿੰਘ ਬਰਾੜ ਸਮਾਧ ਭਾਈ ਅਤੇ ਜਗਸੀਰ ਸਿੰਘ ਕਾਲੇਕੇ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਕਾਂਗਰਸ ਪਾਰਟੀ ਦੀ ਸਾਫ਼ ਨੀਤੀ, ਲੋਕਾਂ ਨਾਲ ਜੁੜਾਅ ਅਤੇ ਹਲਕੇ ਦੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ | ਦੋਵੇਂ ਆਗੂਆਂ ਨੇ ਚੋਣ ਦੌਰਾਨ ਪਾਰਟੀ ਦੇ ਨਾਲ ਖੜ੍ਹੇ ਹਰੇਕ ਵੋਟਰ, ਸਪੋਰਟਰ ਅਤੇ ਪਾਰਟੀ ਲੀਡਰਾਂ ਦਾ ਧੰਨਵਾਦ ਕੀਤਾ | ਭੋਲਾ ਸਿੰਘ ਬਰਾੜ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਕਾਂਗਰਸ ਦੇ ਹੱਕ ਵਿਚ ਦਿੱਤਾ ਫ਼ਤਵਾ ਖਿੜੇ ਮੱਥੇ ਪ੍ਰਵਾਨ ਹੈ ਅਤੇ ਇਸ ਨਾਲ ਇਹ ਸਾਬਤ ਹੁੰਦਾ ਹੈ ਕਿ ਬਾਘਾ ਪੁਰਾਣਾ ਹਲਕੇ ਦੀ ਜਨਤਾ ਅਜੇ ਵੀ ਕਾਂਗਰਸ ਦੀ ਨੀਤੀ ਅਤੇ ਲੋਕ ਭਲਾਈ ਲਈ ਕੀਤੇ ਕੰਮਾਂ 'ਤੇ ਪੂਰਾ ਭਰੋਸਾ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵੀ ਭਾਜਪਾ ਨੇ ਆਪਣੀ ਸਿਆਸੀ ਮੌਜੂਦਗੀ ਦਰਸਾਈ-ਮੁਖ਼ਤਿਆਰ ਸਿੰਘ ਸੰਧੂ ਅਗਲੀ ਖ਼ਬਰ ਪਿੰਡ ਮਾਹਲਾ ਕਲਾਂ ਦੇ ਨੌਜਵਾਨ ਦਾ ਮੋਟਰਸਾਈਕਲ ਚੋਰੀ
Ad Position 24