14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵੀ ਭਾਜਪਾ ਨੇ ਆਪਣੀ ਸਿਆਸੀ ਮੌਜੂਦਗੀ ਦਰਸਾਈ-ਮੁਖ਼ਤਿਆਰ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 21-12-2025
ਮੋਗਾ, 20 ਦਸੰਬਰ (ਸੁਰਿੰਦਰਪਾਲ ਸਿੰਘ)-ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਭਾਜਪਾ ਨੇ ਸਮੁੱਚੇ ਪੰਜਾਬ ਵਿਚ 32 ਬਲਾਕ ਸੰਮਤੀ ਮੈਂਬਰਾਂ ਨੇ ਜਿੱਤ ਹਾਸਲ ਕੀਤੀ ਤੇ ਇਕ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਵੀ ਚੋਣ ਜਿੱਤ ਕੇ ਆਪਣੀ ਮਜ਼ਬੂਤ ਸਿਆਸੀ ਮੌਜੂਦਗੀ ਦਾ ਅਹਿਸਾਸ ਕਰਵਾ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਭਾਜਪਾ ਪੰਜਾਬ ਵਿਚ ਇਕ ਮਜ਼ਬੂਤ ਧਿਰ ਵਜੋਂ ਉੱਭਰੇਗੀ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ਤੋਂ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਆਪ ਦੀ ਸੱਤਾਧਾਰੀ ਸਰਕਾਰ ਨੇ ਖ਼ੁਦ ਹੀ ਲੋਕਤੰਤਰ ਦਾ ਘਾਣ ਕੀਤਾ, ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗ਼ਜ਼ ਪਾੜੇ ਗਏ, ਰੱਦ ਕਰਵਾਏ ਗਏ ਤੇ ਸਰਕਾਰੀ ਤੰਤਰ ਤੇ ਪੁਲਿਸ ਤੰਤਰ ਦੀ ਵਰਤੋਂ ਨਾਲ ਪੂਰੀ ਤਰ੍ਹਾਂ ਧੱਕੇਸ਼ਾਹੀ ਕੀਤੀ ਤੇ ਹੈਰਤ-ਅੰਗੇਜ਼ ਗੱਲ ਇਹ ਰਹੀ ਕਿ ਭਾਜਪਾ ਦੇ ਚੋਣ ਅਬਜ਼ਰਵਰਾਂ ਨੂੰ ਵੀ ਗਿਣਤੀ ਕੇਂਦਰ ਦੇ ਅੰਦਰ ਜਾਣ ਤੋਂ ਰੋਕਿਆ ਗਿਆ ਜੋ ਕਿ ਇਕ ਵੱਡਾ ਧੱਕਾ ਹੈ | ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਆਪਣੀ ਸਰਕਾਰ ਬਣਾਏਗੀ
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਸ਼ੁਰੂ ਕੀਤੀ ਪੋਹ ਦੇ ਸਾਕਿਆਂ ਦੀ ਗਾਥਾ ਅਗਲੀ ਖ਼ਬਰ ਕਾਂਗਰਸ ਦੀ ਜਿੱਤ 'ਤੇ ਭੋਲਾ ਸਿੰਘ ਬਰਾੜ ਸਮਾਧ ਭਾਈ ਤੇ ਜਗਸੀਰ ਸਿੰਘ ਕਾਲੇਕੇ ਵਲੋਂ ਵਧਾਈ
Ad Position 24