14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਦਸਮੇਸ਼ ਸਕੂਲ ਬਿਲਾਸਪੁਰ 'ਚ ਸ਼ੁਰੂ ਕੀਤੀ ਪੋਹ ਦੇ ਸਾਕਿਆਂ ਦੀ ਗਾਥਾ

Ad Position 21
No active advertisement
ਅਜੀਤ ਡੈਸਕ 21-12-2025
ਨਿਹਾਲ ਸਿੰਘ ਵਾਲਾ, 20 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਵਿਦਿਆਰਥੀਆਂ ਨੂੰ ਗੌਰਵਮਈ ਵਿਰਾਸਤ ਤੋਂ ਜਾਣੂੰ ਕਰਵਾਉਣ ਦੇ ਮੰਤਵ ਨਾਲ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪੋਹ ਦੇ ਸਾਕਿਆਂ ਦੀ ਲੜੀਵਾਰ ਗਾਥਾ ਸ਼ੁਰੂ ਕੀਤੀ ਗਈ ਹੈ | ਇਸ ਤਹਿਤ ਰੋਜ਼ਾਨਾ ਮਾਣਮੱਤੇ ਸਿੱਖ ਇਤਿਹਾਸ ਦੀ ਦਾਸਤਾਨ ਬੱਚਿਆਂ ਨੂੰ ਸਿਲਸਿਲੇਵਾਰ ਸੁਣਾਈ ਜਾ ਰਹੀ ਹੈ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਸਾਡੇ ਇਤਿਹਾਸ ਅਨੁਸਾਰ ਪੋਹ ਦੇ ਮਹੀਨੇ ਦੌਰਾਨ ਦਸਮੇਸ਼ ਪਿਤਾ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਅਤੇ ਗੁਰੂ ਜੀ ਦੇ ਬਹੁਤ ਸਾਰੇ ਜਾਨੋ ਵੱਧ ਪਿਆਰੇ ਸਿੰਘ ਜਬਰ ਜ਼ੁਲਮ ਵਿਰੁੱਧ ਜੂਝਦੇ ਹੋਏ ਸ਼ਹੀਦ ਹੋ ਗਏ ਸਨ | ਇਹੋ ਕਾਰਨ ਹੈ ਇਨ੍ਹਾਂ ਦਿਨਾਂ ਨੂੰ ਹਰ ਪੰਜਾਬੀ ਤੇ ਸਿੱਖ ਹਿਰਦੇ ਵਲੂੰਧਰਨ ਵਾਲੀਆਂ ਘਟਨਾਵਾਂ ਦੇ ਮੱਦੇਨਜ਼ਰ ਯਾਦ ਕਰਦੇ ਹੋਏ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਿਜਦਾ ਕਰਦੇ ਹਨ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਸ਼ਹੀਦੀ ਪੰਦ੍ਹਰਵਾੜੇ ਤੋਂ ਹਰ ਚੇਤਨ ਇਨਸਾਨ ਨੂੰ ਜਾਣੂੰ ਹੋਣਾ ਚਾਹੀਦਾ ਹੈ ਤਾਂ ਕਿ ਸਾਨੂੰ ਆਪਣੇ ਪੂਰਵਜਾਂ ਦੀ ਗੌਰਵਮਈ ਵਿਰਾਸਤ ਦੀ ਜਾਣਕਾਰੀ ਮਿਲ ਸਕੇ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਨੇ ਸਾਨੂੰ ਪਰਿਵਾਰ ਵਾਰ ਕੇ ਅਣਖ ਗ਼ੈਰਤ ਨਾਲ ਜ਼ਿੰਦਗੀ ਜਿਉਣ ਦੇ ਸਮਰੱਥ ਬਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 6 ਜਨਵਰੀ ਤੱਕ ਚਲਾਈ ਜਾਵੇਗੀ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵੀ ਭਾਜਪਾ ਨੇ ਆਪਣੀ ਸਿਆਸੀ ਮੌਜੂਦਗੀ ਦਰਸਾਈ-ਮੁਖ਼ਤਿਆਰ ਸਿੰਘ ਸੰਧੂ
Ad Position 24