ਧਰਮਕੋਟ, 20 ਦਸੰਬਰ (ਪਰਮਜੀਤ ਸਿੰਘ)-ਲੀਗਲ ਸਰਵਿਸਿਜ਼ ਅਥਾਰਿਟੀ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਨਸ਼ਾ ਮੁਕਤ ਪੰਜਾਬ ਤਹਿਤ ਸੈਮੀਨਾਰ ਲਗਾਇਆ ਗਿਆ ਜਿਸ 'ਚ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਨਿਸ਼ਾ ਸੂਦ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨਾਂ ਤੇ ਇਸ ਤੋਂ ਦੂਰ ਰਹਿਣ ਲਈ ਕਿਹਾ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਛਡਾਓ ਕੇਂਦਰਾਂ ਤੇ ਟੋਲ ਫ਼ਰੀ ਨੰਬਰਾਂ ਬਾਰੇ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਕਾਲਜ ਦੇ ਆਫ਼ਿਸ ਇੰਚਾਰਜ ਡਾ. ਮਧੂ ਸ਼ਰਮਾ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਵਲੋਂ ਰੈਲੀ ਕੱਢੀ ਗਈ | ਬੱਚਿਆਂ ਦੁਆਰਾ ਸਲੋਗਨ ਬਣਾਏ ਗਏ ਅਤੇ ਨਸ਼ਾ ਛੱਡੋ ਕੋਹੜ ਵੱਢੋ ਆਦਿ ਨਾਅਰੇ ਲਾਉਂਦੇ ਹੋਏ ਧਰਮਕੋਟ ਸ਼ਹਿਰ ਵਿਚ ਰੈਲੀ ਕੱਢੀ ਗਈ | ਇਸ ਮੌਕੇ ਮੈਡਮ ਜਯੋਤੀ ਭੁੱਲਰ, ਕੌਂਸਲਰ ਓਟ ਸੈਂਟਰ ਧਰਮਕੋਟ, ਏ.ਐਸ.ਆਈ. ਹਰਮੇਲ ਸਿੰਘ ਆਦਿ ਹਾਜ਼ਰ ਸੀ |