ਮੋਗਾ, 20 ਦਸੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਵਾਈਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ, ਡਾ. ਗੁਰਚਰਨ ਸਿੰਘ, ਪਿ੍ੰਸੀਪਲ ਸਤਵਿੰਦਰ ਕੌਰ, ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਹੇਠ ਸਕੂਲ ਦੇ ਪੀ.ਟੀ.ਏ. ਮੈਂਬਰਾਂ ਡਾ. ਸੰਜੀਵ ਚਲਾਣਾ, ਨਿਸ਼ਾ ਤਨੇਜਾ, ਸ਼ਰਨਜੀਤ ਕੌਰ, ਮੈਡਮ ਰੋਮਿਲਾ ਸੂਦ, ਅੰਮਿ੍ਤਪਾਲ ਕੌਰ, ਜਸਪ੍ਰੀਤ ਕੌਰ ਨਾਲ ਵਿਸ਼ੇਸ਼ ਮੁੱਦਿਆਂ 'ਤੇ ਮੀਟਿੰਗ ਕੀਤੀ ਗਈ | ਮੀਟਿੰਗ 'ਚ 2026-27 ਦੇ ਨਵੇਂ ਵਿੱਦਿਅਕ ਸੈਸ਼ਨ ਦੇ ਨਵੇਂ ਸਿਲੇਬਸ ਤੇ ਇਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ 'ਤੇ ਚਰਚਾ ਹੋਈ | ਪੀ.ਟੀ.ਏ. ਦੇ ਸਾਰੇ ਮੈਂਬਰਾਂ ਨੇ ਸਕੂਲ ਦੇ ਪ੍ਰਸ਼ਾਸਨ ਅਤੇ ਨਿਯਮਾਂ ਦੀ ਪ੍ਰਸ਼ੰਸਾ ਕੀਤੀ | ਤੀਰ ਅੰਦਾਜ਼ੀ, ਸਕੇਟਿੰਗ ਤੇ ਤਾਈਕਵਾਂਡੋ ਦੇ ਨੈਸ਼ਨਲ ਲੈਵਲ ਦੀਆਂ ਖੇਡਾਂ ਵਿਚ ਚੁਣੇ ਗਏ ਵਿਦਿਆਰਥੀਆਂ ਬਾਰੇ ਪੀ.ਟੀ.ਏ. ਮੈਂਬਰਾਂ ਨੂੰ ਸੂਚਿਤ ਕੀਤਾ ਗਿਆ | ਸਾਰੇ ਮੈਂਬਰਾਂ ਨੇ ਸਕੂਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ |