14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਹੇਮਕੁੰਟ ਸਕੂਲ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 21-12-2025
ਕੋਟ ਈਸੇ ਖਾਂ, 20 ਦਸੰਬਰ (ਗੁਰਮੀਤ ਸਿੰਘ ਖਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ 7 ਦਿਨਾਂ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਵਿਚ 100 ਉਤਸ਼ਾਹਿਤ ਵਲੰਟੀਅਰਜ਼ ਨੇ ਹਿੱਸਾ ਲਿਆ | ਕੈਂਪ ਦਾ ਉਦਘਾਟਨ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ, ਪਿ੍ੰਸੀਪਲ ਰਮਨਜੀਤ ਕੌਰ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਦੁਆਰਾ ਸਾਂਝੇ ਤੌਰ 'ਤੇ ਕੀਤਾ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਜਿੱਥੇ ਵਲੰਟੀਅਰਜ਼ ਨੂੰ ਸੇਵਾ ਭਾਵਨਾ, ਅਨੁਸ਼ਾਸਨ ਅਤੇ ਸਮਾਜ ਭਲਾਈ ਨਾਲ ਸਬੰਧਿਤ ਕਾਰਜਾਂ ਬਾਰੇ ਵਿਸਥਾਰ ਪੂਰਵਕ ਦੱਸਿਆ ਉੱਥੇ ਹੀ ਵਲੰਟੀਅਰਜ਼ ਨੂੰ ਭਵਿੱਖ 'ਚ ਦੇਸ਼ ਸੇਵਾ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਐਨ.ਐਸ.ਐਸ. ਵਿਦਿਆਰਥੀਆਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਇਸ ਮੌਕੇ ਪ੍ਰੋਗਰਾਮ ਅਫਸਰ ਅਮੀਰ ਸਿੰਘ, ਮਹੇਸ਼ ਕੁਮਾਰ, ਸੁਰਿੰਦਰ ਕੌਰ, ਦਵਿੰਦਰ ਕੌਰ, ਸਿਮਰਨਜੀਤ ਕੌਰ, ਪੂਜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਗੁਰਵਿੰਦਰ ਸਿੰਘ ਜਵੰਦਾ ਨੇ ਕੀਤਾ ਧੰਨਵਾਦ ਅਗਲੀ ਖ਼ਬਰ ਪਿੰਡ ਭਿੰਡਰ ਖ਼ੁਰਦ ਵਿਚ ਗੰਦੇ ਨਾਲਿਆਂ ਦੀ ਸਫ਼ਾਈ ਮੁਹਿੰਮ ਸ਼ੁਰੂ
Ad Position 24