14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕਾਂਗਰਸੀ ਉਮੀਦਵਾਰ ਗੁਰਵਿੰਦਰ ਸਿੰਘ ਜਵੰਦਾ ਨੇ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 21-12-2025
ਕਿਸ਼ਨਪੁਰਾ ਕਲਾਂ, 20 ਦਸੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਵਾਲੇ ਗੁਰਵਿੰਦਰ ਸਿੰਘ ਜਵੰਦਾ ਕੋਕਰੀ ਬੁੱਟਰਾਂ ਨੇ ਆਪਣੇ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ | ਇਸ ਚੋਣ ਵਿਚ ਗੁਰਵਿੰਦਰ ਸਿੰਘ ਜਵੰਦਾ ਨੇ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਮੈਦਾਨ ਵਿਚ ਉਤਰ ਕੇ ਕਾਂਗਰਸ ਪਾਰਟੀ ਦਾ ਝੰਡਾ ਮਜ਼ਬੂਤੀ ਨਾਲ ਬੁਲੰਦ ਕੀਤਾ ਸੀ | ਜਵੰਧ ਨੇ ਕਿਹਾ ਕਿ ਭਾਵੇਂ ਇਸ ਵਾਰ ਸੀਟ ਜਿੱਤਣ ਵਿਚ ਸਫਲਤਾ ਨਹੀਂ ਮਿਲੀ ਪਰ ਵਿਰੋਧੀ ਉਮੀਦਵਾਰ ਨੂੰ ਕਾਂਟੇ ਦੀ ਟੱਕਰ ਦਿੱਤੀ ਗਈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਸੁੱਖ-ਦੁੱਖ ਵਿਚ ਨਾਲ ਖੜ੍ਹੀ ਰਹੇਗੀ | ਇਸ ਮੌਕੇ ਓਾਕਾਰ ਸਿੰਘ ਮੈਂਬਰ, ਬੰਤਾ ਸਿੰਘ ਮੈਂਬਰ, ਸੁਖਦੇਵ ਸਿੰਘ ਸਾਬਕਾ ਮੈਂਬਰ, ਮੋਹਣ ਸਿੰਘ ਪ੍ਰਧਾਨ, ਸਰਬਜੀਤ ਸਿੰਘ ਬੁੱਟਰ ਦਾਇਆ ਕਲਾ, ਬੂਟਾ ਸਿੰਘ ਮੈਂਬਰ ਤਲਵੰਡੀ ਮੱਲ੍ਹੀਆਂ, ਮਨਪ੍ਰੀਤ ਸਿੰਘ ਬੁੱਟਰ, ਬਲਦੇਵ ਸਿੰਘ ਮੈਂਬਰ, ਬਲਵਿੰਦਰ ਸਿੰਘ ਜਵੰਦਾ, ਕੈਪਟਨ ਸੁਰਜੀਤ ਸਿੰਘ, ਰਾਜਪ੍ਰੀਤ ਬੁੱਟਰ, ਡਾ. ਗੁਰਤੇਜ ਸਿੰਘ, ਰੁਪਿੰਦਰ ਸਿੰਘ ਜਵੰਦਾ, ਬਲਵੰਤ ਸਿੰਘ ਜਵੰਦਾ, ਅਵਤਾਰ ਸਿੰਘ ਮੈਂਬਰ, ਜਗਤਾਰ ਸਿੰਘ ਮੈਂਬਰ ਮੱਲੇ ਵਾਲੇ, ਜਿੰਦਰ ਕੌਰ ਸਾਬਕਾ ਮੈਂਬਰ, ਬਿੰਦਰ ਕੌਰ ਸਾਬਕਾ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੋਟਰਾਂ ਦੇ ਵਿਸ਼ਵਾਸ 'ਤੇ ਖਰਾ ਉਤਰਾਂਗੇ-ਸ਼ਿੰਦਰਪਾਲ ਕੌਰ ਥਰਾਜ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ
Ad Position 24