ਠੱਠੀ ਭਾਈ, 20 ਦਸੰਬਰ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸਮਾਧ ਭਾਈ ਤੋਂ 1218 ਵੋਟਾਂ ਨਾਲ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ਼ਿੰਦਰਪਾਲ ਕੌਰ ਥਰਾਜ ਪਤਨੀ ਸਰਕਲ ਪ੍ਰਧਾਨ ਇਕੱਤਰ ਸਿੰਘ ਬਰਾੜ ਥਰਾਜ ਨੇ ਆਪਣੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਜਤਾਇਆ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਸਾਡੇ 'ਤੇ ਵਿਸ਼ਵਾਸ ਕੀਤਾ ਅਸੀਂ ਉਸੇ ਤਰ੍ਹਾਂ ਉਨ੍ਹਾਂ ਦੇ ਵਿਸ਼ਵਾਸ 'ਤੇ ਖਰੇ ਉੱਤਰਾਂਗੇ | ਸ਼ਿੰਦਰਪਾਲ ਕੌਰ ਨੇ ਕਾਂਗਰਸੀ ਉਮੀਦਵਾਰ ਸਿਮਰਜੀਤ ਕੌਰ ਪਤਨੀ ਸਤਪਾਲ ਸਿੰਘ ਭੋਲਾ ਪੰਡਤ ਸਮਾਧ ਭਾਈ ਨੂੰ ਹਰਾ ਕੇ ਜਿੱਤ ਦਰਜ ਕੀਤੀ | ਸ਼ਿੰਦਰਪਾਲ ਕੌਰ ਥਰਾਜ ਨੂੰ 6731 ਵੋਟਾਂ, ਕਾਂਗਰਸੀ ਉਮੀਦਵਾਰ ਸਿਮਰਜੀਤ ਕੌਰ ਨੂੰ 5513 ਅਤੇ ਆਮ ਆਦਮੀ ਪਾਰਟੀ ਉਮੀਦਵਾਰ ਦਵਿੰਦਰ ਕੌਰ ਭਿੰਡਰ ਪਤਨੀ ਤਰਸੇਮ ਸਿੰਘ ਸੰਗਮ ਸਮਾਧ ਭਾਈ ਨੂੰ 4945 ਵੋਟਾਂ ਮਿਲੀਆਂ | ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਅਕਾਲੀ ਲੀਡਰਸ਼ਿਪ ਆਤਮਾ ਸਿੰਘ ਬਰਾੜ, ਰਾਜਵਿੰਦਰ ਸਿੰਘ ਮਾਣੂੰਕੇ, ਏਕਮ ਸਿੰਘ, ਸੁਖਮੰਦਰ ਸਿੰਘ, ਝੰਡਾ ਸਿੰਘ, ਚੰਦ ਸਿੰਘ, ਬਲਦੇਵ ਸਿੰਘ, ਗੁਰਪਿੰਦਰ ਸਿੰਘ ਕਾਲਾ, ਸਤਵੀਰ ਸਿੰਘ, ਜਸਵਿੰਦਰ ਸਿੰਘ ਜੱਸਾ, ਸਤਪਾਲ ਸਿੰਘ, ਹਰਜੀਤ ਸਿੰਘ, ਭੋਲਾ ਸਿੰਘ ਬਰਾੜ, ਕੈਪਟਨ ਜੁਗਰਾਜ ਸਿੰਘ, ਮੰਦਰ ਸਿੰਘ ਪ੍ਰਧਾਨ, ਰਜਿੰਦਰਪਾਲ ਸਿੰਘ, ਹਰਭਗਵਾਨ ਸਿੰਘ, ਜਗਸੀਰ ਸਿੰਘ, ਹਰਜੀਵਨ ਸਿੰਘ, ਹਰਜੀਤ ਸਿੰਘ, ਦਰਸ਼ਨ ਸਿੰਘ, ਰਣਧੀਰ ਸਿੰਘ, ਨੇਕ ਸਿੰਘ ਆਦਿ ਅਕਾਲੀ ਆਗੂਆਂ ਵਲੋਂ ਖੁਸ਼ੀ ਪ੍ਰਗਟ ਕਰਦਿਆਂ ਹਲਕੇ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸਰਕਲ ਪ੍ਰਧਾਨ ਇਕੱਤਰ ਸਿੰਘ ਬਰਾੜ ਨੂੰ ਵਧਾਈ ਦਿੱਤੀ ਗਈ |