ਮੋਗਾ, 20 ਦਸੰਬਰ (ਗੁਰਤੇਜ ਸਿੰਘ ਬੱਬੀ)-ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜ਼ੋਨ ਸਾਫੂਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕੁਲਦੀਪ ਕੌਰ ਨੇ ਆਪਣੇ ਵਿਰੋਧੀਆਂ ਨੂੰ ਮਾਤ ਦਿੰਦੇ ਹੋਏ ਬਤੌਰ ਬਲਾਕ ਸੰਮਤੀ ਚੋਣ ਵੱਡੀ ਲੀਡ ਨਾਲ ਜਿੱਤੇ | ਉਨ੍ਹਾਂ ਦੀ ਇਸ ਹੋਈ ਜਿੱਤ ਨੂੰ ਲੈ ਕੇ ਉਨ੍ਹਾਂ ਦੇ ਪਿੰਡ ਬੁੱਕਣ ਵਾਲਾ ਵਿਚ ਵੱਡੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਅੱਜ ਉਨ੍ਹਾਂ ਦੇ ਗ੍ਰਹਿ ਬੁੱਕਣ ਵਾਲਾ ਵਿਖੇ ਉਨ੍ਹਾਂ ਦੇ ਸਮਰਥਕਾਂ ਨੇ ਇਕੱਠੇ ਹੋ ਕੇ ਜਿੱਥੇ ਜੇਤੂ ਬੀਬੀ ਕੁਲਦੀਪ ਕੌਰ ਦੇ ਹਾਰ ਪਾ ਕੇ ਸਵਾਗਤ ਕੀਤਾ ਉੱਥੇ ਲੱਡੂ ਵੰਡ ਕੇ ਖ਼ੁਸ਼ੀ ਵੀ ਸਾਂਝੀ ਕੀਤੀ | ਇਸ ਮੌਕੇ ਬੀਬੀ ਕੁਲਦੀਪ ਕੌਰ ਨੇ ਕਿਹਾ ਕਿ ਜ਼ੋਨ ਸਾਫੂਵਾਲਾ ਵਿਚ ਤਿੰਨ ਪਿੰਡ ਸਾਫੂਵਾਲਾ, ਮੋਠਾਂਵਾਲੀ ਤੇ ਬੁੱਕਣ ਵਾਲਾ ਆਉਂਦੇ ਹਨ ਤੇ ਉਹ ਬੇਹੱਦ ਰਿਣੀ ਹੈ ਆਪਣੇ ਜ਼ੋਨ ਦੇ ਤਿੰਨਾਂ ਪਿੰਡਾਂ ਦੇ ਵੋਟਰਾਂ ਦੇ, ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਿਤਾਇਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਨਰਿੰਦਰ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਤੇ ਹਲਕਾ ਇੰਚਾਰਜ ਮੋਗਾ ਸੰਜੀਤ ਸਿੰਘ ਸਨੀ ਗਿੱਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਨ | ਇਸ ਮੌਕੇ ਸਾਬਕਾ ਪੰਚ ਨਵਤੇਜ ਸਿੰਘ ਗਿੱਲ, ਬਲਵੀਰ ਸਿੰਘ ਵੀਰਾ, ਸਾਬਕਾ ਸਰਪੰਚ ਬਲਜੀਤ ਸਿੰਘ, ਬਹਾਦਰ ਸਿੰਘ ਸਿੱਧੂ, ਮਨਪ੍ਰੀਤ ਸਿੰਘ, ਨੇਕ ਸਿੰਘ, ਗੁਰਭੇਜ ਸਿੰਘ, ਪ੍ਰੇਮ ਸਿੰਘ ਗਿੱਲ, ਅਵਤਾਰ ਸਿੰਘ ਤਾਰੀ, ਇਕਬਾਲ ਸਿੰਘ ਪੰਚ, ਰਾਜਦੀਪ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ, ਸੇਵਕ ਸਿੰਘ, ਅਜੈਬ ਸਿੰਘ, ਗੁਰਜਿੰਦਰ ਸਿੰਘ ਆਦਿ ਹਾਜ਼ਰ ਸਨ |