13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕੋਰ ਕਮੇਟੀ ਮੈਂਬਰ ਜਥੇਦਾਰ ਮਾਹਲਾ ਵਲੋਂ ਸੰਮਤੀ ਮੈਂਬਰ ਬਣਨ 'ਤੇ ਨਿਰਭੈ ਸਿੰਘ ਘੋਲੀਆ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 21-12-2025
ਬਾਘਾ ਪੁਰਾਣਾ, 20 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੀ 14 ਦਸੰਬਰ ਨੂੰ ਹੋਈਆ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਉਪਰੰਤ 17 ਦਸੰਬਰ ਨੂੰ ਆਏ ਚੋਣ ਨਤੀਜਿਆਂ 'ਚ ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਪੂਰਨ ਬਹੁਮਤ ਆਉਣ ਨਾਲ ਅਕਾਲੀ ਦਲ ਦੇ ਵਰਕਰਾਂ ਵਿਚ ਵੱਡੀ ਪੱਧਰ 'ਤੇ ਖ਼ੁਸ਼ੀ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਜੇਤੂ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸੇ ਕੜੀ ਦੇ ਤਹਿਤ ਜ਼ੋਨ ਘੋਲੀਆ ਕਲਾਂ ਤੋਂ ਬਲਾਕ ਸੰਮਤੀ ਚੋਣ ਦੇ ਉਮੀਦਵਾਰ ਨਿਰਭੈ ਸਿੰਘ ਨੂੰ ਜਿੱਤ ਪ੍ਰਾਪਤ ਹੋਣ 'ਤੇ ਹਲਕੇ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਰੋਪਾਉ ਪਹਿਨਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਿਰਭੈ ਸਿੰਘ ਸੰਮਤੀ ਮੈਂਬਰ ਦੇ ਨਾਲ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਾਬਕਾ ਸਰਪੰਚ, ਪਿੰਦਾ ਸਰਪੰਚ, ਹਰਮੀਤ ਸਿੰਘ, ਲੱਖ ਪ੍ਰਧਾਨ, ਕੁਲਦੀਪ ਸਿੰਘ, ਜਸਪ੍ਰੀਤ ਸਿੰਘ ਮੈਂਬਰ ਪੰਚਾਇਤ, ਬੇਅੰਤ ਸਿੰਘ ਸਾਬਕਾ ਮੈਂਬਰ, ਗੱਗੀ ਪਟਵਾਰੀ, ਗੁਰਜੰਟ ਸਿੰਘ ਵੀ ਮੌਜੂਦ ਸਨ | ਜਥੇਦਾਰ ਤੀਰਥ ਸਿੰਘ ਮਾਹਲਾ ਦਾ ਇਸ ਮਾਣ ਸਨਮਾਨ ਦੀ ਬਖ਼ਸ਼ਿਸ਼ ਹੋਣ 'ਤੇ ਨਿਰਭੈ ਸਿੰਘ ਨੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਮੁਲਾਜ਼ਮ ਤੇ ਪੈਨਸ਼ਨਰ ਚੇਤਨਾ ਕਨਵੈਨਸ਼ਨ ਹੋਈ ਅਗਲੀ ਖ਼ਬਰ ਬੀਬੀ ਕੁਲਦੀਪ ਕੌਰ ਵਲੋਂ ਬਲਾਕ ਸੰਮਤੀ ਚੋਣ ਜਿੱਤਣ 'ਤੇ ਬੁੱਕਣ ਵਾਲਾ 'ਚ ਖ਼ੁਸ਼ੀ ਦੀ ਲਹਿਰ
Ad Position 24