ਮੋਗਾ, 20 ਦਸੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਏਟਕ ਵਿਚ ਸ਼ਾਮਿਲ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ, ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਨਾਲ ਸੰਬੰਧਿਤ ਟਰਾਂਸਪੋਰਟ ਕਾਮਿਆਂ ਵਲੋਂ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਮੋਗਾ ਵਿਖੇ ਪੈਨਸ਼ਨਰ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਮੁਲਾਜ਼ਮ ਅਤੇ ਪੈਨਸ਼ਨਰ ਚੇਤਨਾ ਕਨਵੈਨਸ਼ਨ ਕੀਤੀ ਗਈ | ਪ੍ਰਧਾਨਗੀ ਮੰਡਲ ਵਿਚ ਵੱਖ-ਵੱਖ ਜਥੇਬੰਦੀਆਂ ਦੇ ਸੂਬਾਈ ਆਗੂ ਕਾਮਰੇਡ ਗੁਰਦੀਪ ਸਿੰਘ ਮੋਤੀ, ਰਣਜੀਤ ਸਿੰਘ ਰਾਣਵਾਂ, ਚਰਨ ਸਿੰਘ ਸਰਾਭਾ, ਜਗਦੀਸ਼ ਸਿੰਘ ਚਾਹਲ, ਪ੍ਰੇਮ ਚਾਵਲਾ, ਸੁਰਿੰਦਰ ਕੁਮਾਰ ਪੁਆਰੀ, ਮੁਹੰਮਦ ਖਲੀਲ, ਚਮਕੌਰ ਸਿੰਘ ਬਰਮੀ, ਗੁਰਮੇਲ ਸਿੰਘ ਨਾਹਰ, ਹਰਵਿੰਦਰ ਸ਼ਰਮਾ, ਅਵਤਾਰ ਸਿੰਘ ਗਗੜਾ, ਗੁਰਮੇਲ ਸਿੰਘ ਮੈਲਡੇ, ਦੀਦਾਰ ਸਿੰਘ ਮੰਡ, ਸੁਰਿੰਦਰ ਸਿੰਘ ਬਰਾੜ, ਅਮਰਜੀਤ ਕੌਰ, ਸਰੋਜ ਛੱਪੜੀ ਵਾਲਾ, ਗੁਰਚਰਨ ਕੌਰ ਮੋਗਾ, ਜਸਵਿੰਦਰ ਪਾਲ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਪ੍ਰਵੀਨ ਕੁਮਾਰ ਲੁਧਿਆਣਾ, ਅਵਤਾਰ ਸਿੰਘ ਫਿਰੋਜ਼ਪੁਰ, ਭੁਪਿੰਦਰ ਸਿੰਘ ਸੇਖੋਂ, ਅਵਤਾਰ ਸਿੰਘ ਤਾਰੀ, ਬਚਿੱਤਰ ਸਿੰਘ ਧੋਥੜ, ਬੂਟਾ ਸਿੰਘ ਭੱਟੀ, ਸੁਖਮੰਦਰ ਸਿੰਘ ਬਾਘਾ ਪੁਰਾਣਾ, ਗੁਰਮੇਲ ਸਿੰਘ ਰੂਮੀ, ਭਵਾਨੀਫੇਰ ਆਦਿ ਸ਼ਾਮਿਲ ਸਨ | ਰਣਜੀਤ ਸਿੰਘ ਰਾਣਵਾਂ ਨੇ ਪੈਨਸ਼ਨਰ ਦਿਵਸ ਦੇ ਇਤਿਹਾਸ ਬਾਰੇ ਰੌਸ਼ਨੀ ਪਾਈ | ਸੂਬਾ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵਲੋਂ ਸੰਸਦ ਦੇ ਮੌਜੂਦਾ ਸੈਸ਼ਨ ਵਿਚ ਬਿਜਲੀ ਸੋਧ ਐਕਟ 2025 ਲਿਆਉਣ, ਮਜ਼ਦੂਰ ਪੱਖੀ ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਚਾਰ ਲੇਬਰ ਕੋਡਾਂ ਨੂੰ ਲਾਗੂ ਕਰਨ ਅਤੇ ਹੁਣ ਮਗਨਰੇਗਾ ਸਕੀਮ ਦਾ ਨਾਂਅ ਬਦਲਣ 'ਤੇ ਰੋਸ ਜਤਾਇਆ | ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ. ਏ. ਦੀਆਂ ਬਕਾਇਆ ਪਈਆਂ ਪੰਜ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ | ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਏਟਕ ਵਿਚ ਸ਼ਾਮਿਲ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ 15 ਜਨਵਰੀ ਤੋਂ 28 ਫਰਵਰੀ ਤੱਕ ਪੰਜਾਬ ਵਿਚ ਅੰਮਿ੍ਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਖੇਤਰਾਂ ਵਿਚ ਚਾਰ ਜ਼ੋਨਲ ਕਨਵੈਨਸ਼ਨਾਂ ਕਰਨ ਅਤੇ ਇਸ ਤੋਂ ਬਾਅਦ ਮਾਰਚ ਮਹੀਨੇ ਦੇ ਪਹਿਲੇ ਪੰਦ੍ਹਰਵਾੜੇ ਵਿਚ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ | ਇਸ ਮੌਕੇ ਹਰਭਗਵਾਨ, ਡਿੰਪਲ ਰਹੇਲਾ, ਗੁਰਜੀਤ ਸਿੰਘ ਘੋੜੇਵਾਹ, ਹਰਪਾਲ ਸਿੰਘ, ਅਸ਼ੋਕ ਕੌਸ਼ਲ, ਅਵਤਾਰ ਸਿੰਘ ਬਰਾੜ, ਮਨਜੀਤ ਸਿੰਘ ਗਿੱਲ, ਅਜੇ ਸਨੋਤਰਾ, ਅੰਮਿ੍ਤਪਾਲ, ਕਾਰਜ ਸਿੰਘ, ਪੋਹਲਾ ਸਿੰਘ ਬਰਾੜ, ਸੱਤ ਪਾਲ, ਨਸੀਬ ਸਿੰਘ, ਸੁੱਚਾ ਸਿੰਘ, ਸਵਰਨ ਸਿੰਘ, ਸੋਮ ਨਾਥ, ਬਲਵੰਤ ਸਿੰਘ, ਪਿ੍ਤਪਾਲ ਸਿੰਘ, ਸਵਰਨ ਸਿੰਘ ਤਰਨਤਾਰਨ, ਵਿਜੇ ਕੁਮਾਰ ਜਲੰਧਰ, ਗੁਰਬਖਸ਼ ਸਿੰਘ, ਸੀਤਾ ਰਾਮ, ਗੁਰਤੇਜ ਸਿੰਘ, ਸੰਜੀਵ ਕੁਮਾਰ, ਕਿ੍ਸ਼ਨ ਸਿੰਘ, ਹਰੀ ਬਹਾਦਰ, ਚਮਨ ਲਾਲ, ਸੰਘੇਲੀਆ, ਵਿਨੋਦ, ਅਜਮੇਰ ਸਿੰਘ, ਗੁਰਪ੍ਰੀਤ ਸਿੰਘ, ਰਾਜਵੰਤ ਸਿੰਘ, ਜੋਗਿੰਦਰ ਸਿੰਘ, ਹੰਸ ਰਾਜ, ਮੋਹਣ ਸਿੰਘ, ਕੁਲਵੰਤ ਸਿੰਘ, ਡਾ.ਇੰਦਰਵੀਰ ਗਿੱਲ ਮੋਗਾ, ਮਨਜੀਤ ਸਿੰਘ, ਦਰਸ਼ਨ ਸਿੰਘ, ਇਕਬਾਲ ਸਿੰਘ ਆਦਿ ਸ਼ਾਮਿਲ ਸਨ |