ਨਿਹਾਲ ਸਿੰਘ ਵਾਲਾ, 20 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ 'ਚੋਂ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸੱਭਿਆਚਾਰਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ | ਇਨ੍ਹਾਂ ਹੋਏ ਵੱਖ-ਵੱਖ ਮੁਕਾਬਲਿਆਂ 'ਚ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਨੇ ਲੋਕ ਗੀਤ 'ਚ ਪਹਿਲਾ ਸਥਾਨ, ਕਵੀਸ਼ਰੀ 'ਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਪ੍ਰਧਾਨ ਸੰਤ ਜਗਜੀਤ ਸਿੰਘ ਲੋਪੋਂ, ਵਾਈਸ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਗੀਰਥ ਸਿੰਘ ਗਿੱਲ, ਡਾਇਰੈਕਟਰ ਡਾ. ਗੋਬਿੰਦ ਸਿੰਘ, ਸਕੂਲ ਕੋਆਰਡੀਨੇਟਰ ਅਮਨਦੀਪ ਕੌਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦੇ ਹੋਏ ਹੋਰ ਉੱਚ ਪੱਧਰੀ ਮੁਕਾਬਲਿਆਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰਸੀਪਲ ਮੈਡਮ ਮਨਿੰਦਰ ਕੌਰ ਨੇ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਨਾਲ ਨਾਲ ਹੋਰਨਾਂ ਗਤੀਵਿਧੀਆਂ 'ਚ ਭਾਗ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਜਾਂਦਾ ਹੈ | ਇਸ ਮੌਕੇ ਮੈਡਮ ਗੁਰਜੀਤ ਕੌਰ ਤੇ ਮੈਡਮ ਅਮਨਦੀਪ ਕੌਰ ਨੇ ਇਸ ਪ੍ਰਾਪਤੀ ਲਈ ਸਮੂਹ ਸਟਾਫ਼ ਦੀ ਹੌਂਸਲਾ ਅਫਜ਼ਾਈ ਕੀਤੀ ਤੇ ਮੈਨੇਜਿੰਗ ਕਮੇਟੀ, ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਨ ਅਤੇ ਪੁਜ਼ੀਸ਼ਨਾਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ |