13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੋਲਡਨ ਐਜੂਕੇਸ਼ਨਜ਼ ਸੰਸਥਾ ਲਗਾਤਾਰ ਲਗਵਾ ਰਹੀ ਹੈ ਵਿਜ਼ਟਰ ਵੀਜ਼ੇ

Ad Position 21
No active advertisement
ਅਜੀਤ ਡੈਸਕ 21-12-2025
ਮੋਗਾ, 20 ਦਸੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ਼ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕੀਟ ਵਿਚ ਸਥਿਤ ਹੈ | ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਨੇ ਅਨੀਤਾ ਰਾਣੀ ਅਤੇ ਉਨ੍ਹਾਂ ਦੇ ਬੇਟੇ ਲਵੀਸ਼ ਗਰਗ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਅਨੀਤਾ ਰਾਣੀ ਅਤੇ ਲਵੀਸ਼ ਗਰਗ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਅਨੀਤਾ ਰਾਣੀ ਅਤੇ ਲਵੀਸ਼ ਗਰਗ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ 'ਚ ਮਾਰੀਆਂ ਮੱਲਾਂ
Ad Position 24