ਮੋਗਾ, 20 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਚੋਣਾਂ ਦੌਰਾਨ ਮੁਲਾਜ਼ਮਾਂ ਦੀਆਂ ਹੋਈਆਂ ਬੇਵਕਤੀ ਮੌਤਾਂ 'ਤੇ ਅਫ਼ਸੋਸ ਪ੍ਰਗਟ ਕੀਤਾ ਗਿਆ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ | ਇਕ ਹੋਰ ਮਤੇ ਰਾਹੀਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀ ਪੈਨਸ਼ਨ ਫਿਕਸ ਕਰਦੇ ਸਮੇਂ 2.59 ਦਾ ਫ਼ਾਰਮੂਲਾ ਲਾਗੂ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਤੇ ਪਹਿਲੀਆਂ ਕਿਸ਼ਤਾਂ ਦਾ ਰਹਿੰਦਾ ਬਕਾਇਆ ਜਲਦੀ ਜਾਰੀ ਕੀਤਾ ਜਾਵੇ, 25 ਸਾਲ ਦੀ ਸੇਵਾ ਦਾ ਲਾਭ ਸਾਰਿਆਂ ਨੂੰ ਦਿੱਤਾ ਜਾਵੇ, ਮੈਡੀਕਲ ਭੱਤਾ ਤਿੰਨ ਹਜ਼ਾਰ ਮਹੀਨਾ ਕੀਤਾ ਜਾਵੇ, ਮੈਡੀਕਲ ਬਿੱਲਾਂ ਦਾ ਭੁਗਤਾਨ ਜਲਦੀ ਕੀਤਾ ਜਾਵੇ, ਕੋਰਟਾਂ ਦੇ ਫ਼ੈਸਲੇ ਜਰਨਲਾਈਜ਼ ਕਰ ਕੇ ਲਾਗੂ ਕੀਤੇ ਜਾਣ, ਖ਼ਾਲੀ ਪੋਸਟਾਂ ਪੂਰੇ ਗਰੇਡ ਵਿਚ ਭਰੀਆਂ ਜਾਣ, ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ | ਮੀਟਿੰਗ ਵਿਚ ਰਵੀਕਾਂਤ ਸ਼ੁਕਲਾ, ਬਲਵਿੰਦਰ ਸਿੰਘ, ਜਗਦੇਵ ਸਿੰਘ, ਗੁਰਮੇਲ ਸਿੰਘ, ਪ੍ਰੀਤਮ ਸਿੰਘ, ਗੁਰਪ੍ਰੀਤ ਸਿੰਘ, ਸੁਰੇਸ਼ ਕੁਮਾਰ, ਦਰਸ਼ਨ ਸਿੰਘ ਬਰਾੜ ਆਦਿ ਸ਼ਾਮਿਲ ਹੋਏ |