ਕਿਸ਼ਨਪੁਰਾ ਕਲਾਂ, 20 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਇਕ ਰੋਜ਼ਾ ਖੇਡ ਮੁਕਾਬਲਿਆਂ ਦਾ ਸਫਲ ਆਯੋਜਨ ਕੀਤਾ ਗਿਆ | ਇਸ ਸਮਾਗਮ ਦੌਰਾਨ ਗੁਰਪ੍ਰੀਤ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੋਗਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਦੇ ਖੇਡ ਗਰਾਊਾਡ ਵਿਚ ਰੱਸਾਕਸ਼ੀ, ਲੰਬੀ ਛਾਲ, ਡਿਸਕ ਥਰੋਅ, ਗੋਲਾ ਸੁੱਟਣਾ ਆਦਿ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਅੰਤਰਰਾਸ਼ਟਰੀ ਕੁਮੈਂਟੇਟਰ ਤਾਰਾ ਕਿਸ਼ਨਪੁਰਾ ਵਲੋਂ ਨਿਭਾਈ ਗਈ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਗੁਰਪ੍ਰੀਤ ਸਿੰਘ ਨੇ ਸਕੂਲ ਦੇ ਚੱਲ ਰਹੇ ਸਿੱਖਿਆਤਮਕ ਅਤੇ ਖੇਡ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ | ਸਕੂਲ ਦੇ ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਅਤੇ ਪਿ੍ੰਸੀਪਲ ਸੁਰਿੰਦਰਪਾਲ ਕੌਰ ਵਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਪਤਵੰਤਿਆਂ ਨੂੰ ਜੀ ਆਇਆਂ ਆਖਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਐਮ.ਡੀ. ਗੁਰਪ੍ਰੀਤ ਸਿੰਘ ਢਿੱਲੋਂ ਨੇ ਸਕੂਲ ਪ੍ਰਬੰਧਕਾਂ ਸਮੇਤ ਪਤਵੰਤਿਆਂ ਅਤੇ ਬੱਚਿਆਂ ਦੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਕੁਮੈਂਟੇਟਰ ਤਾਰਾ ਕਿਸ਼ਨਪੁਰਾ, ਕਸ਼ਮੀਰ ਕਿਸ਼ਨਪੁਰਾ ਅਤੇ ਸਮੂਹ ਸਕੂਲ ਸਟਾਫ ਦੇ ਸਹਿਯੋਗ ਕਾਰਨ ਹੀ ਇਹ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਸਕਿਆ | ਇਸ ਮੌਕੇ ਸਾਬਕਾ ਸਰਪੰਚ ਹਰਿੰਦਰ ਕੌਰ ਸ਼ਾਹ, ਪਿ੍ੰਸੀਪਲ ਕਮਲਜੀਤ ਕੌਰ ਟੈਗੋਰ ਕਾਲਜ, ਰਿਟਾਇਰਡ ਡੀ.ਓ. ਰੇਸ਼ਮ ਸਿੰਘ ਅÏਲਖ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਸਤੀਸ਼ ਕੁਮਾਰ, ਜਗਦੀਪ ਸਿੰਘ, ਪ੍ਰਧਾਨ ਮੇਹਰ ਸਿੰਘ, ਜਗਸੀਰ ਸਿੰਘ, ਸਾਬਕਾ ਸਰਪੰਚ ਸਵਰਨਜੀਤ ਸਿੰਘ, ਡਾ. ਹਰਜਿੰਦਰ ਸਿੰਘ ਅÏਲਖ, ਡਾ. ਲਖਵੀਰ ਸਿੰਘ ਸ਼ਾਹਕੋਟੀਆ, ਅਮਰਜੀਤ ਅੰਬਾ, ਲਖਵੀਰ ਸਿੰਘ ਅÏਲਖ ਕਿਸਾਨ ਯੂਨੀਅਨ, ਜਗਸੀਰ ਸਿੰਘ ਮਾਨ, ਜਗਤਾਰ ਸਿੰਘ ਮਾਨ, ਆਤਮਾ ਸਿੰਘ ਬਿੱਟੂ, ਦਵਿੰਦਰ ਸਿੰਘ, ਜਸਵੀਰ ਸਿੰਘ ਰਾਜੂ, ਪਰਮਿੰਦਰ ਸਿੰਘ, ਲਾਡੀ ਨੰਬਰਦਾਰ, ਲੱਕੀ ਖੋਸਾ, ਬਾਈ ਰਾਜਨ, ਨੰਬਰਦਾਰ ਅਤਿੰਦਰਪਾਲ ਸਿੰਘ ਮਾਨ, ਪ੍ਰਧਾਨ ਇਕਬਾਲ ਸਿੰਘ ਘਾਲਾ ਆਦਿ ਹਾਜ਼ਰ ਸਨ |