01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਾਣੂੰਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕੁਲਵਿੰਦਰ ਕੌਰ ਨੇ ਵਿਰੋਧੀਆਂ ਦੇ ਭਰਮ-ਭੁਲੇਖੇ ਕੀਤੇ ਦੂਰ

Ad Position 21
No active advertisement
ਅਜੀਤ ਡੈਸਕ 22-12-2025
ਬਾਘਾ ਪੁਰਾਣਾ, 21 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਮਾਣੂੰਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੇ ਵਿਰੋਧੀ ਉਮੀਦਵਾਰਾਂ ਦੇ ਭਰਮ ਭੁਲੇਖੇ ਦੂਰ ਕਰਦਿਆਂ ਫਸਵੀਂ ਟੱਕਰ ਦੇਣ ਉਪਰੰਤ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਮਾਣੂੰਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕੀਤਾ | ਇਸ ਮੌਕੇ ਸਰਪੰਚ ਨਿਰਮਲ ਸਿੰਘ ਮਾਣੂੰਕੇ, ਸਰਪੰਚ ਅਜੈਬ ਸਿੰਘ ਅਤੇ ਕੋ: ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਨਿਰਦੇਸ਼ਾਂ ਤਹਿਤ ਮਾਣੂੰਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਉਮੀਦਵਾਰ ਕੁਲਵਿੰਦਰ ਕੌਰ ਗਿੱਲ ਧਰਮ-ਪਤਨੀ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ ਜਿਸ ਨੇ ਵਿਰੋਧੀ ਉਮੀਦਵਾਰਾਂ ਨੂੰ ਫਸਵੀਂ ਟੱਕਰ ਦੇਣ ਉਪਰੰਤ 220 ਵੋਟਾਂ ਨਾਲ ਹਰਾ ਕੇ ਵਿਰੋਧੀਆਂ ਦੇ ਜਿੱਤਣ ਵਾਲੇ ਭਰਮ ਭੁਲੇਖੇ ਦੂਰ ਕੀਤੇ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਸਾਬਕਾ ਪੰਚਾਇਤ ਮੈਂਬਰ ਤੋਂ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਬਣ ਕੇ ਪਿੰਡ ਅਤੇ ਹਲਕੇ ਲਈ ਅਨੇਕਾਂ ਕੰਮ ਕੀਤੇ ਜਾ ਰਹੇ ਹਨ ਜਿਸ ਸਦਕਾ ਹਲਕਾ ਵਾਸੀਆਂ ਨੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਮਾਣ ਵਧਾਉਂਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕੁਲਵਿੰਦਰ ਕੌਰ ਨੂੰ ਵੋਟਾਂ ਪਾ ਕੇ ਹਲਕੇ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਵੱਡੀ ਜਿੱਤ 2027 ਲਈ ਸ਼ੁੱਭ ਸ਼ਗਨ ਦਾ ਮੁੱਢ-ਜਥੇਦਾਰ ਮੌੜ ਅਗਲੀ ਖ਼ਬਰ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੋਧਪੁਰ ਵਲੋਂ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br...
Ad Position 24