ਠੱਠੀ ਭਾਈ, 21 ਦਸੰਬਰ (ਜਗਰੂਪ ਸਿੰਘ ਮਠਾੜੂ)-ਸੀਨੀਅਰ ਅਕਾਲੀ ਆਗੂ ਜਥੇਦਾਰ ਬੂਟਾ ਸਿੰਘ ਖ਼ਾਲਸਾ ਮੌੜ ਨੌਂ ਆਬਾਦ ਨੇ ਹਲਕਾ ਬਾਘਾ ਪੁਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਸ਼ਾਨਦਾਰ ਜਿੱਤ ਨੂੰ 2027 ਦੀ ਵਿਧਾਨ ਸਭਾ ਚੋਣਾਂ ਵਿਚ ਹੋਣ ਵਾਲੀ ਜਿੱਤ ਦਾ ਮੁੱਢ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਲੋਕਾਂ ਦਾ ਭਰੋਸਾ ਮੁੜ ਅਕਾਲੀ ਦਲ ਵੱਲ ਵਧ ਰਿਹਾ ਹੈ ਤੇ ਪਾਰਟੀ ਦੀ ਨੀਤੀਆਂ 'ਤੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ | ਜਥੇਦਾਰ ਬੂਟਾ ਸਿੰਘ ਖ਼ਾਲਸਾ ਨੇ ਕਿਹਾ ਕਿ ਹਲਕਾ ਬਾਘਾ ਪੁਰਾਣਾ ਦੇ ਵੋਟਰਾਂ ਨੇ ਵਿਕਾਸ, ਪਾਰਟੀ ਦੀ ਇਕਜੁੱਟਤਾ ਤੇ ਅਨੁਭਵੀ ਅਗਵਾਈ ਦੇ ਹੱਕ ਵਿਚ ਫ਼ੈਸਲਾ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਤੇ 2027 ਵਿਚ ਪੰਜਾਬ ਦੀ ਸੱਤਾ ਵਿਚ ਸ਼ਾਨਦਾਰ ਵਾਪਸੀ ਕਰੇਗਾ | ਉਨ੍ਹਾਂ ਜਿੱਤ ਹਾਸਲ ਕਰਨ ਵਾਲੇ ਪ੍ਰੀਤਮ ਸਿੰਘ ਬੋਹੜ ਚੀਮਾ ਠੱਠੀ ਭਾਈ ਸਮੇਤ ਸਾਰੇ ਉਮੀਦਵਾਰਾਂ, ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਸਾਂਝੀ ਮਿਹਨਤ ਦਾ ਨਤੀਜਾ ਹੈ |