01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜਨਤਾ ਦੇ ਫ਼ਤਵੇ ਨੇ ਮਾਨ ਸਰਕਾਰ 'ਤੇ ਭਰੋਸਾ ਦੁਹਰਾਇਆ-ਵਿਧਾਇਕ ਲਾਡੀ ਢੋਸ

Ad Position 21
No active advertisement
ਅਜੀਤ ਡੈਸਕ 22-12-2025
ਕਿਸ਼ਨਪੁਰਾ ਕਲਾਂ, 21 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲੀ ਭਰਪੂਰ ਜਿੱਤ 'ਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਜਨਤਾ ਦਾ ਧੰਨਵਾਦ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਇਮਾਨਦਾਰ ਪ੍ਰਸ਼ਾਸਨ 'ਤੇ ਲੋਕਾਂ ਦੇ ਅਟੱਲ ਭਰੋਸੇ ਦਾ ਪ੍ਰਤੀਕ ਕਰਾਰ ਦਿੱਤਾ | ਮਿਲਾਪੜੇ ਸੁਭਾਅ ਦੇ ਮਾਲਕ ਵਿਧਾਇਕ ਢੋਸ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਲਈ ਸਿਰਫ਼ ਚੋਣ ਸਫ਼ਲਤਾ ਨਹੀਂ, ਸਗੋਂ ਜਨਤਾ ਵਲੋਂ ਮਾਨ ਸਰਕਾਰ ਦੇ ਕੰਮਾਂ 'ਤੇ ਲਾਈ ਗਈ ਮੋਹਰ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ ਤੇ ਲੋਕਾਂ ਨੇ ਵਿਕਾਸ, ਪਾਰਦਰਸ਼ਤਾ ਤੇ ਭਿ੍ਸ਼ਟਾਚਾਰ ਵਿਰੁੱਧ ਸਖ਼ਤ ਰਵੱਈਏ ਨੂੰ ਅਪਨਾਇਆ ਗਿਆ ਹੈ | ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਤੇ ਜ਼ਮੀਨੀ ਪੱਧਰ 'ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਘਰ-ਘਰ ਜਾ ਕੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਜਨਤਾ ਤੱਕ ਪਹੁੰਚਾਇਆ ਜਿਸ ਸਦਕੇ ਇਹ ਇਤਿਹਾਸਿਕ ਨਤੀਜੇ ਸਾਹਮਣੇ ਆਏ ਹਨ | ਵਿਧਾਇਕ ਢੋਸ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਬੁਨਿਆਦੀ ਢਾਂਚੇ, ਸੜਕਾਂ, ਪਾਣੀ ਦੀ ਸਪਲਾਈ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਏ ਗਏ ਠੋਸ ਫ਼ੈਸਲਿਆਂ ਦਾ ਲਾਭ ਸਿੱਧੇ ਤੌਰ 'ਤੇ ਆਮ ਲੋਕਾਂ ਤੱਕ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਮਨ ਵਿਚ ਵਿਸ਼ਵਾਸ ਮਜ਼ਬੂਤ ਕੀਤਾ ਹੈ, ਜਿਸ ਦਾ ਪ੍ਰਤੀਬਿੰਬ ਇਹ ਚੋਣ ਨਤੀਜੇ ਹਨ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਯੂ.ਐਸ.ਏ., ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਨੂੰ ਖ਼ਤਮ ਕਰਨਾ ਪਿੰਡਾਂ ਦੇ ਬੇ-ਜ਼ਮੀਨੇ ਮਜ਼ਦੂਰਾਂ ਤੇ ਔਰਤਾਂ ਦੇ ਰੋਜ਼ਗਾਰ ਹੱਕਾਂ 'ਤੇ ਸਿੱਧਾ ਹਮਲਾ-ਐਡਵੋਕੇਟ... ਅਗਲੀ ਖ਼ਬਰ ਚੌਂਕੀ ਇੰਚਾਰਜ ਏ.ਐਸ.ਆਈ. ਗੁਰਬਿੰਦਰ ਸਿੰਘ ਪਹਿਲਵਾਨ ਦਾ ਵਿਸ਼ੇਸ਼ ਸਨਮਾਨ
Ad Position 24