01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਰਕਾਰੀ ਹਾਈ ਸਕੂਲ ਮਸੀਤਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 22-12-2025
ਮੋਗਾ, 21 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਅਮਲ ਵਿਚ ਲਿਆਉਂਦਿਆਂ ਸਰਕਾਰੀ ਹਾਈ ਸਕੂਲ ਮਸੀਤਾਂ ਵਿਖੇ ਵਿਸ਼ਾਲ ਮੈਗਾ ਮਾਪੇ ਅਧਿਆਪਕ ਮੀਟਿੰਗ (ਪੀ.ਟੀ.ਐਮ.) ਕਰਵਾਈ ਗਈ | ਇਹ ਪ੍ਰੋਗਰਾਮ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਰੀਫਾਰਮ ਨੀਤੀ ਦਾ ਹਿੱਸਾ ਹੈ, ਜਿਸ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਸ਼ੇਸ਼ ਉਤਸ਼ਾਹ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਅਸ਼ੀਸ਼ ਕੁਮਾਰ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਗੁਰਦਿਆਲ ਸਿੰਘ ਮਠਾੜੂ ਨੇ ਵੀ ਇਸ ਪ੍ਰੋਗਰਾਮ ਨੂੰ ਨਿਗਰਾਨੀ ਤੇ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਮੀਟਿੰਗ 'ਚ ਵਿਦਿਆਰਥੀਆਂ ਦੇ ਮਾਪਿਆਂ ਨਾਲ ਮਿਲ ਕੇ ਵਿਦਿਆਰਥੀਆਂ ਦੀ ਪੜ੍ਹਾਈ, ਸਿਹਤ ਤੇ ਭਵਿੱਖ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਮੁੱਖ ਅਧਿਆਪਕ ਚਮਕੌਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਮੈਗਾ ਪੀ.ਟੀ.ਐਮ. ਵਿਦਿਆਰਥੀਆਂ ਦੇ ਵਿਕਾਸ ਲਈ ਇਕ ਮਹੱਤਵਪੂਰਨ ਕਦਮ ਹੈ | ਮੀਟਿੰਗ ਵਿਚ ਸਕੂਲ ਦੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਰਾਜਵਿੰਦਰ ਕੌਰ ਸਾਇੰਸ ਮਿਸਟ੍ਰੈਸ ਨੇ ਵਿਗਿਆਨ ਵਿਸ਼ੇ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਤੇ ਪ੍ਰਯੋਗਾਂ ਨੂੰ ਲੈ ਕੇ ਵਿਸਥਾਰ ਨਾਲ ਗੱਲ ਕੀਤੀ | ਇਸੇ ਤਰ੍ਹਾਂ ਹਰਵਿੰਦਰ ਕੌਰ ਪੰਜਾਬੀ ਮਿਸਟ੍ਰੈਸ ਨੇ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਵਿਦਿਆਰਥੀਆਂ ਦੇ ਰੋਜ਼ਾਨਾ ਜੀਵਨ ਵਿਚ ਜੋੜਨ 'ਤੇ ਜ਼ੋਰ ਦਿੱਤਾ | ਵੀਰਪਾਲ ਕੌਰ ਮੈਥ ਮਿਸਟੈ੍ਰਸ ਨੇ ਗਣਿਤ ਵਿਸ਼ੇ ਵਿਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਮਾਪਿਆਂ ਨਾਲ ਘਰੇਲੂ ਟਿਪਸ ਸਾਂਝੇ ਕੀਤੇ |
Ad Position 22
No active advertisement
ਪਿਛਲੀ ਖ਼ਬਰ ਮੋਗਾ ਪੀੜਤ ਸਹਾਇਤਾ ਕਮੇਟੀ ਵਲੋਂ ਨਿਊਰੋ ਥੈਰੇਪੀ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24