31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੰਜਾਬ ਤੇ ਖੇਤੀ ਵਿਰੋਧੀ ਸ਼ਕਤੀਆਂ ਦੀ ਰੋਕਥਾਮ ਲਈ ਭਾਈਚਾਰਕ ਸਾਂਝ ਤੇ ਏਕਤਾ ਜ਼ਰੂਰੀ-ਡਾ. ਬਰਾੜ

Ad Position 21
No active advertisement
ਅਜੀਤ ਡੈਸਕ 22-12-2025
ਮੋਗਾ, 21 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਿਰਫ਼ ਇਕ ਸੂਬਾ ਹੀ ਨਹੀਂ, ਸਗੋਂ ਦੁਨੀਆ ਵਿਚ ਇਕ ਵਿਲੱਖਣ ਸੱਭਿਆਚਾਰਕ ਵਿਰਾਸਤ ਤੇ ਭਾਈਚਾਰਕ ਸਦਭਾਵਨਾ ਦਾ ਪ੍ਰਤੀਕ ਹੈ ਪਰ ਹੁਣ ਇਹ ਸੂਬਾ ਰਾਜਨੀਤਕ, ਧਾਰਮਿਕ ਤੇ ਸਭਿਆਚਾਰਕ ਪੱਖੋਂ ਆਪਣੇ ਸ਼ਾਨਦਾਰ ਇਤਿਹਾਸ ਤੋਂ ਖੁੰਝਦਾ ਨਜ਼ਰ ਆ ਰਿਹਾ ਹੈ | ਇਹ ਵਿਚਾਰ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ, ਰਾਜ ਪੁਰਸਕਾਰ ਜੇਤੂ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ | ਇਸ ਸਥਿਤੀ ਨੇ ਹਰ ਵਰਗ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਡਾ. ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਪੁਰਾਣੇ ਵਿਰਸੇ ਦੇ ਅਨੁਸਾਰ ਭਾਈਚਾਰਕ ਸਾਂਝ, ਵਿਸ਼ਵਾਸ ਅਤੇ ਸਤਿਕਾਰ ਦੀ ਭਾਵਨਾ ਨੂੰ ਜਾਰੀ ਰੱਖ ਕੇ ਇਕੱਠੇ ਰਹਿਣ ਦੀ ਜ਼ਰੂਰਤ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਵੀ ਇਸ ਮੌਕੇ ਸਰਕਾਰ ਨੂੰ ਕਿਸਾਨੀ ਮਸਲਿਆਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਮੌਕੇ ਸ਼੍ਰੋਮਣੀ ਕਵੀਸ਼ਰ ਪੰਡਤ ਸੋਮ ਨਾਥ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਅਧਿਆਪਕ ਮਸਲਿਆਂ ਪ੍ਰਤੀ ਸੰਜੀਦਗੀ ਦਿਖਾਵੇ-ਸ਼ਰਮਾ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਦੀ ਜਿੱਤ ਦੀ ਖ਼ੁਸ਼ੀ 'ਚ ਠੱਠੀ ਭਾਈ ਵਿਖੇ ਕਰਵਾਇਆ ਸ਼ੁਕਰਾਨਾ ਸਮਾਗਮ
Ad Position 24