31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

'ਆਪ' ਸਰਕਾਰ ਅਧਿਆਪਕ ਮਸਲਿਆਂ ਪ੍ਰਤੀ ਸੰਜੀਦਗੀ ਦਿਖਾਵੇ-ਸ਼ਰਮਾ

Ad Position 21
No active advertisement
ਅਜੀਤ ਡੈਸਕ 22-12-2025
ਮੋਗਾ, 21 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੇ ਰਾਹ ਤੁਰਦਿਆਂ ਪੰਜਾਬ 'ਚ ਲੋਕਾਂ ਤੇ ਸਮੂਹ ਮੁਲਾਜ਼ਮਾਂ ਦੇ ਪੂਰਨ ਸਮਰਥਨ ਨਾਲ ਬਣੀ 'ਆਪ' ਸਰਕਾਰ ਨੇ ਵੀ ਸਮੂਹ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਨੁੱਕਰੇ ਲਾ ਦਿੱਤਾ ਹੈ | ਮੁਲਾਜ਼ਮ ਪਿਛਲੇ ਲੰਮੇ ਸਮੇਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਘੋਲ ਕਰ ਰਹੇ ਹਨ | ਸੁਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ 'ਆਪ' ਸਰਕਾਰ ਮੁਲਾਜ਼ਮਾਂ ਦੀ ਪੂਰਨ ਹਮਾਇਤ ਨਾਲ ਹੀ ਬਣੀ ਹੈ | ਇਸ ਲਈ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਨਾ ਕਰੇ, ਸਗੋਂ ਮੁਲਾਜ਼ਮਾਂ ਦੇ ਮਸਲਿਆਂ ਪ੍ਰਤੀ ਸੰਜੀਦਗੀ ਦਿਖਾਵੇ | ਇਸ ਮੌਕੇ ਸੁਰਜੀਤ ਸਿੰਘ ਸਮਰਾਟ, ਦਿਲਬਾਗ ਸਿੰਘ, ਗੁਰਮੁਖ ਸਿੰਘ, ਦਰਸ਼ਨ ਸਿੰਘ, ਲਖਵੀਰ ਸਿੰਘ ਰਣੀਆ, ਅੰਗਰੇਜ਼ ਸਿੰਘ, ਸਤੀਸ਼ ਕੁਮਾਰ, ਸੁਸ਼ੀਲ ਕੁਮਾਰ, ਬਲਜੀਤ ਸਿੰਘ, ਜੀਵਨ ਸਿੰਘ, ਅੰਗਰੇਜ਼ ਸਿੰਘ, ਗੁਰਤੇਜ ਸਿੰਘ, ਜਸਵੀਰ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ ਧਰਮਕੋਟ, ਬਲਕਰਨ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਕੌਰ, ਰਬਿੰਦਰ ਕੌਰ, ਕਿਰਨ ਲਤਾ, ਸੁਖਮੰਦਰ ਕੌਰ, ਨਿਰਮਲਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਘਾਲਾ ਵਲੋਂ ਪਿੰਡ ਵਾਸੀਆ ਦਾ ਧੰਨਵਾਦ ਅਗਲੀ ਖ਼ਬਰ ਪੰਜਾਬ ਤੇ ਖੇਤੀ ਵਿਰੋਧੀ ਸ਼ਕਤੀਆਂ ਦੀ ਰੋਕਥਾਮ ਲਈ ਭਾਈਚਾਰਕ ਸਾਂਝ ਤੇ ਏਕਤਾ ਜ਼ਰੂਰੀ-ਡਾ. ਬਰਾੜ
Ad Position 24