31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪ੍ਰਧਾਨ ਘਾਲਾ ਵਲੋਂ ਪਿੰਡ ਵਾਸੀਆ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 22-12-2025
ਕਿਸ਼ਨਪੁਰਾ ਕਲਾਂ, 21 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਤੋਂ ਬਲਾਕ ਸੰਮਤੀ ਦੀ ਚੋਣ ਤੋਂ ਖੜ੍ਹੇ ਆਜ਼ਾਦ ਉਮੀਦਵਾਰ ਬੀਬੀ ਕੁਲਜਿੰਦਰ ਕੌਰ ਪਤਨੀ ਪ੍ਰਧਾਨ ਇਕਬਾਲ ਸਿੰਘ ਘਾਲਾ ਨੇ ਪਿੰਡ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਠੰਢ ਦੇ ਬਾਵਜੂਦ ਜਿਸ ਤਰ੍ਹਾਂ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣੇ ਵੋਟ ਪਾਉਣ ਦਾ ਹੱਕ ਦਾ ਇਸਤੇਮਾਲ ਕੀਤਾ ਹੈ, ਉਹ ਵਾਕਿਆ ਹੀ ਕਾਬਲ ਏ ਤਾਰੀਫ਼ ਹੈ | ਉਨ੍ਹਾਂ ਪਿੰਡ ਦੇ ਵੋਟਰਾਂ ਦੇ ਸੰਜਮ ਤੇ ਨਿਡਰਤਾ ਦੀ ਵੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਦਬਾਅ ਦੇ ਬਾਵਜੂਦ ਵੋਟਾਂ ਪਾ ਕੇ ਜਮਹੂਰੀਅਤ ਨੂੰ ਬਚਾਉਣ 'ਚ ਆਪਣਾ ਯੋਗਦਾਨ ਪਾਇਆ | ਪ੍ਰਧਾਨ ਇਕਬਾਲ ਸਿੰਘ ਘਾਲਾ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ ਨੇ ਕਿਹਾ ਕਿ ਸਾਡੇ ਆਜ਼ਾਦ ਉਮੀਦਵਾਰ ਨੂੰ ਪਿੰਡ ਵਾਸੀਆਂ ਵਲੋਂ ਮਿਲੇ ਸਹਿਯੋਗ ਲਈ ਹਮੇਸ਼ਾ ਰਿਣੀ ਰਹਿਣਗੇ | ਅੰਤ 'ਚ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਗੁਰਦੀਪ ਸਿੰਘ ਰਾਜੂ ਨੇ ਪਿੰਡ ਦੇ ਵੋਟਰਾਂ ਸਪੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਪੰਚ ਗੁਰਪ੍ਰੀਤ ਸਿੰਘ ਗੁਰੂ, ਬਿੱਲੂ ਬਰਾੜ, ਜਰਨੈਲ ਸਿੰਘ ਜੈਲੀ, ਈਸ਼ਵਰ ਸਿੰਘ ਆੜ੍ਹਤੀਆ, ਅੰਗਰੇਜ਼ ਸਿੰਘ ਗੇਜਾ, ਦਰਸ਼ਨ ਸਿੰਘ, ਸੁਖਦੇਵ ਸਿੰਘ, ਸੇਵਕ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਖੇਡ ਸਮਾਗਮ ਅਮਿੱਟ ਯਾਦਾਂ ਛੱਡਦਾ ਸਮਾਪਤ ਅਗਲੀ ਖ਼ਬਰ 'ਆਪ' ਸਰਕਾਰ ਅਧਿਆਪਕ ਮਸਲਿਆਂ ਪ੍ਰਤੀ ਸੰਜੀਦਗੀ ਦਿਖਾਵੇ-ਸ਼ਰਮਾ
Ad Position 24