ਕੋਟ ਈਸੇ ਖਾਂ, 21 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨਾਲ ਜੁੜ ਕੇ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਗੁਰਬਚਨ ਸਿੰਘ ਢੇਸੀ ਗਗੜਾ ਜੋ ਪਿਛਲੇ ਸਮੇਂ ਦੌਰਾਨ ਸਦੀਂਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਯਾਦ 'ਚ ਪਿਛਲੇ 6 ਮਹੀਨਿਆਂ ਤੋਂ ਪਿੰਡ ਭਾਗਪੁਰ ਗਗੜਾ ਵਿਖੇ ਸਿਲਾਈ ਸੈਂਟਰ ਚੱਲ ਰਿਹਾ ਸੀ, ਟਰੱਸਟ ਦੇ ਇਸ ਸੈਂਟਰ ਦੇ ਸਿੱਖਿਆਰਥੀਆਂ ਦੇ ਇਮਤਿਹਾਨ ਲਏ ਗਏ ਤੇ ਇਮਤਿਹਾਨ ਪਾਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ | ਸਿੱਖਿਆਰਥੀਆਂ ਦੇ ਇਮਤਿਹਾਨ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਵਲੋਂ ਲਏ ਗਏ | ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਵਲੋਂ ਮੈਡਮ ਤੇ ਪ੍ਰਬੰਧਕਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਤੇ ਸਿੱਖਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਿਲਾਈ ਨੂੰ ਰੈਗੂਲਰ ਕਰਨ ਲਈ ਪ੍ਰੇਰਿਆ | ਇਸ ਮੌਕੇ ਕੈਨੇਡੀਅਨ ਹਰਭਜਨ ਸਿੰਘ ਢੇਸੀ, ਜਗਦੇਵ ਸਿੰਘ ਢੇਸੀ, ਹਰਭਿੰਦਰ ਸਿੰਘ ਜਾਨੀਆ, ਰਾਮ ਸਿੰਘ ਜਾਨੀਆ, ਸੁਖਦੇਵ ਸਿੰਘ ਗਗੜਾ ਟਰੱਸਟੀ ਮੈਂਬਰ, ਜਗਤਾਰ ਸਿੰਘ ਜਾਨੀਆ, ਸਿਲਾਈ ਟੀਚਰ ਜਸਵੀਰ ਕੌਰ ਹਾਜ਼ਰ ਸਨ |