29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 23-12-2025
ਨੱਥੂਵਾਲਾ ਗਰਬੀ, 22 ਦਸੰਬਰ (ਨਵਦੀਪ ਸਿੰਘ)-ਅੱਜ ਨੇੜਲੇ ਪਿੰਡ ਭਲੂਰ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਹੈੱਡ ਗ੍ਰੰਥੀ ਭਾਈ ਸੰਪੂਰਨ ਸਿੰਘ ਵਲੋਂ ਸਮੂਹ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂਵਲੋਂ ਕੀਤੀ ਗਈ | ਇਸ ਸਮੇਂ ਕੀਰਤਨ ਦੀ ਸੇਵਾ ਭਾਈ ਬਲਵੰਤ ਸਿੰਘ ਨਾਥੇਵਾਲਾ ਦੇ ਜਥੇ ਵਲੋਂ ਨਿਭਾਈ ਗਈ | ਇਸ ਸਮੇਂ ਕੁਲਦੀਪ ਸਿੰਘ ਮੱਲਕੇ ਦੇ ਕਵੀਸ਼ਰੀ ਜਥੇ ਵਲੋਂ ਬਾਬਾ ਜੀਵਨ ਸਿੰਘ ਨਾਲ ਸੰਬੰਧਿਤ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਸਮੂਹ ਪਿੰਡ ਨਿਵਾਸੀਆਂ ਵਲੋਂ ਚਾਹ ਬੈੱ੍ਰਡ ਪਕੌੜੇ ਅਤੇ ਹੋਰ ਵਸਤਾਂ ਦੇ ਲੰਗਰ ਲਗਾਏ ਗਏ | ਇਸ ਸਮੇਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਕੁਲਦੀਪ ਸਿੰਘ ਅਤੇ ਸਮੂਹ ਕਮੇਟੀ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵੇਰੇ ਸ਼ਾਮ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜੀਵਨ ਕੀਤਾ ਪ੍ਰਭਾਵਿਤ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੀ ਚੋਣ ਲੜ ਚੁੱਕੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੀ ਬੈਠਕ ਸੱਦੀ
Ad Position 24