29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਚਮਕੌਰ ਦੀ ਗੜ੍ਹੀ ਦੀ ਜੰਗ ਅਤੇ ਸਾਕਾ ਸਰਹਿੰਦ ਦੇ ਇਤਿਹਾਸ ਬਾਰੇ ਦੱਸਿਆ

Ad Position 21
No active advertisement
ਅਜੀਤ ਡੈਸਕ 23-12-2025
ਮੋਗਾ, 22 ਦਸੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਪੋਹ ਮਹੀਨੇ ਦੇ ਸ਼ਹੀਦੀ ਇਤਿਹਾਸ ਦੇ ਅਗਲੇ ਪੜਾਅ ਵਿਚ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਵਲੋਂ ਵੈਰਾਗਮਈ ਸ਼ਬਦ ਗਾਇਣ ਕੀਤੇ ਗਏ | ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਚਮਕੌਰ ਦੀ ਗੜ੍ਹੀ ਦੀ ਜੰਗ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਨੇ 40 ਸਿੰਘਾਂ ਨਾਲ 10 ਲੱਖ ਦੀ ਫ਼ੌਜ ਦਾ ਸਾਹਮਣਾ ਕੀਤਾ ਅਤੇ ਆਪਣੇ ਇਕ-ਇਕ ਸਿੰਘ ਨੂੰ ਥਾਪੜਾ ਦੇ ਕੇ ਸਵਾ-ਸਵਾ ਲੱਖ ਦਾ ਮੁਕਾਬਲਾ ਕਰਨ ਲਈ ਭੇਜਿਆ | ਇਸ ਜੰਗ ਵਿਚ ਗੁਰੂ ਜੀ ਦੇ ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਅਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਅਤੇ ਤਿੰਨ ਪਿਆਰੇ ਸ਼ਹੀਦੀਆਂ ਪਾ ਗਏ | ਪੰਜ ਸਿੰਘਾਂ ਦੇ ਹੁਕਮ 'ਤੇ ਗੁਰੂ ਜੀ ਨੇ ਇਸ ਗੜ੍ਹੀ ਵਿਚੋਂ ਨਿਕਲਣਾ ਪ੍ਰਵਾਨ ਕੀਤਾ ਅਤੇ ਮਾਛੀਵਾੜੇ ਜੰਗਲਾਂ ਵਿਚ ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ ਸ਼ਬਦ ਉਚਾਰਨ ਕੀਤਾ | ਇਸ ਮੌਕੇ ਸਕੂਲ ਦੀ ਅਧਿਆਪਕਾ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ, ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਅਤੇ ਟੋਡਰਮੱਲ ਦੀ ਸੇਵਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਕਿਵੇਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੇ ਪਰਿਵਾਰ ਤੋਂ ਵਿੱਛੜ ਕੇ ਕੁੰਮਾ ਮਾਸ਼ਕੀ ਦੀ ਛੰਨ ਵਿਚ ਰਾਤ ਗੁਜ਼ਾਰੀ | ਗੰਗੂ ਰਸੋਈਏ ਨੇ ਲਾਲਚ ਵਿਚ ਫਸ ਕੇ ਮੋਰਿੰਡਾ ਦੀ ਕੋਤਵਾਲੀ ਵਿਚ ਖ਼ਬਰ ਪਹੁੰਚਾ ਦਿੱਤੀ | ਸਰਹਿੰਦ ਦੇ ਸੂਬੇ ਵਜ਼ੀਰ ਖ਼ਾਨ ਨੇ ਜ਼ੁਲਮ ਦੀ ਅੱਤ ਕਰਦਿਆਂ ਛੋਟੇ ਸਾਹਿਬਜ਼ਾਦਿਆਂ ਨੂੰ ਜਿੰਦਾ ਹੀ ਨੀਂਹਾਂ ਵਿਚ ਚਿਣਵਾ ਦਿੱਤਾ | ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਅਗਲੇ ਪੜਾਅ ਵਿਚ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲਿਖੇ ਖ਼ਤ ਜ਼ਫ਼ਰਨਾਮੇ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਵਿਖੇ ''ਸਫ਼ਰ-ਏ-ਸ਼ਹਾਦਤ'' ਨੂੰ ਸਮਰਪਿਤ 'ਕਵਿਤਾ ਉਚਾਰਣ' ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਧਰਮ ਅਤੇ ਵਿਸ਼ਵਾਸ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ-ਪਾਲ ਸਿੰਘ...
Ad Position 24