ਕਿਸ਼ਨਪੁਰਾ ਕਲਾਂ, 22 ਦਸੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ''ਸਫ਼ਰ-ਏ-ਸ਼ਹਾਦਤ'' ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਵਿਚਕਾਰ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ ਗਿਆ | ਬਹੁਤ ਸਾਰੇ ਵਿਦਿਆਰਥੀਆਂ ਨੇ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਸੁਣਾਈਆਂ | ਇਸ ਗਤੀਵਿਧੀ ਵਿਚ ਬਹੁਤ ਸਾਰੇ ਸਿੱਖ ਬੱਚੇ ਬਾਣੇ ਵਿਚ ਆਏ ਜੋ ਕਿ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਦੀ ਦਿੱਖ ਦੇ ਰਹੇ ਸਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਸ਼ਹੀਦੀ ਦਿਹਾੜਿਆਂ ਨੂੰ ਨਤਮਸਤਕ ਹੁੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਕੌਮ ਲਈ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ ਅਸੀਂ ਤੁੱਛ ਦੇ ਬਰਾਬਰ ਇਨ੍ਹਾਂ ਉਪਰਾਲਿਆਂ ਸਦਕਾ ਕੋਸ਼ਿਸ਼ ਕਰਦੇ ਹਾਂ ਤਾਂ ਜੋ ਵਿਦਿਆਰਥੀ ਜੀਵਨ ਵਿਚ ਬਾਣੀ ਅਤੇ ਬਾਣੇ ਦੀ ਅਹਿਮੀਅਤ ਭਰ ਸਕੀਏ | ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਹੁੰਦੀ ਹੈ ਕਿ ਅਸੀਂ ਪੜ੍ਹਾਈ ਦੇ ਨਾਲ-ਨਾਲ ਨੈਤਿਕ ਸਿੱਖਿਆ ਅਤੇ ਜੀਵਨ ਸੇਧ ਭਰੀਆਂ ਗਤੀਵਿਧੀਆਂ ਜ਼ਰੂਰ ਕਰਵਾਈਏ ਤਾਂ ਜੋ ਵਿਦਿਆਰਥੀ ਜੀਵਨ ਵਿਚੋਂ ਨੇਕ ਰੂਹਾਂ ਇਸ ਸਮਾਜ ਵਿਚ ਵਿਚਰਨ | ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਇਨ੍ਹਾਂ ਦਿਹਾੜਿਆਂ ਨੂੰ ਨਤਮਸਤਕ ਕੀਤਾ |