29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਵੋਟਰਾਂ ਵਲੋਂ ਮਿਲੇ ਭਰਪੂਰ ਸਮਰਥਨ 'ਤੇ ਗੁਰਤੇਜ ਸਿੰਘ ਤੇਜਾ ਗਿੱਲ ਨੇ ਵੋਟਰਾਂ ਦਾ ਧੰਨਵਾਦ ਕੀਤਾ

Ad Position 21
No active advertisement
ਅਜੀਤ ਡੈਸਕ 23-12-2025
ਠੱਠੀ ਭਾਈ, 22 ਦਸੰਬਰ (ਜਗਰੂਪ ਸਿੰਘ ਮਠਾੜੂ)-ਬਲਾਕ ਸੰਮਤੀ ਜੋਨ ਮਾੜੀ ਮੁਸਤਫਾ ਤੋਂ ਆਜ਼ਾਦ ਉਮੀਦਵਾਰ ਦਰਸ਼ਨ ਸਿੰਘ ਪ੍ਰੇਮੀ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਮਾਣ ਬਖ਼ਸ਼ਣ ਲਈ ਸਾਬਕਾ ਸਰਪੰਚ ਅਤੇ ਨੰਬਰਦਾਰ ਗੁਰਤੇਜ ਸਿੰਘ ਤੇਜਾ ਗਿੱਲ ਵਲੋਂ ਸਮੂਹ ਪਿੰਡ ਮਾੜੀ ਮੁਸਤਫਾ ਅਤੇ ਗੁਰੂਸਰ ਮਾੜੀ ਦੇ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਵੋਟਰਾਂ ਨੇ ਬੇਮਿਸਾਲ ਇਕਜੁੱਟਤਾ ਦਾ ਸਬੂਤ ਦਿੰਦਿਆਂ ਦਰਸ਼ਨ ਸਿੰਘ ਪ੍ਰੇਮੀ ਦੇ ਹੱਕ ਵਿਚ ਵੋਟਾਂ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਹੈ | ਉਨ੍ਹਾਂ ਕਿਹਾ ਕਿ ਵੋਟਰਾਂ ਵਲੋਂ ਦਿੱਤਾ ਗਿਆ ਪਿਆਰ ਅਤੇ ਭਰੋਸਾ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਲੋਕਾਂ ਦੇ ਹਰ ਦੁੱਖ-ਸੁੱਖ ਵਿਚ ਸ਼ਾਮਿਲ ਰਹਿਣਗੇ ਅਤੇ ਇਲਾਕੇ ਦੇ ਵਿਕਾਸ ਤੇ ਲੋਕ ਭਲਾਈ ਲਈ ਹਰ ਸੰਭਵ ਯਤਨ ਜਾਰੀ ਰੱਖਣਗੇ |
Ad Position 22
No active advertisement
ਪਿਛਲੀ ਖ਼ਬਰ ਬੋਰਨ ਕਿੰਗ ਪੈਲੇਸ ਦੀ ਡੈਕੋਰੇਸ਼ਨ ਨੂੰ ਲੱਗੀ ਅੱਗ ਅਗਲੀ ਖ਼ਬਰ ਕੋਟ ਈਸੇ ਖਾਂ ਵਿਖੇ 'ਵਿਕਸਿਤ ਭਾਰਤ-ਜੀ ਰਾਮ ਜੀ' ਬਿੱਲ ਦੀਆਂ ਕਾਪੀਆਂ ਸਾੜੀਆਂ
Ad Position 24