29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਪੱਧਰੀ ਗਣਿਤ ਮੇਲੇ 'ਚ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ

Ad Position 21
No active advertisement
ਅਜੀਤ ਡੈਸਕ 23-12-2025
ਸਮਾਲਸਰ, 22 ਦਸੰਬਰ (ਗੁਰਜੰਟ ਕਲਸੀ ਲੰਡੇ)-ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਆਦੇਸ਼ ਅਨੁਸਾਰ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਆਸੀਸ ਕੁਮਾਰ ਦੀ ਅਗਵਾਈ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਉੱਘੇ ਗਣਿਤ ਸ਼ਾਸਤਰੀ ਨਿਵਾਸਨ ਰਾਮਾਨੁਜਨ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਗਣਿਤ ਮੇਲਾ ਸ.ਸ.ਸ.ਸ. ਬੁੱਘੀਪੁਰਾ ਵਿਚ ਕਰਵਾਇਆ ਗਿਆ | ਇਸ ਗਣਿਤ ਮੇਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਦੇ ਗਾਈਡ ਅਧਿਆਪਕ ਮੈਡਮ ਰਮਨਦੀਪ ਕੌਰ ਲੈਕਚਰਾਰ ਗਣਿਤ ਦੀ ਅਗਵਾਈ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਲੰਡੇ ਨੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਅਸ਼ਵਨੀ ਚਾਵਲਾ ਦੇ ਪ੍ਰਬੰਧ ਹੇਠ ਲੈਕਚਰਾਰ ਤੇਜਿੰਦਰਪਾਲ ਸਿੰਘ, ਕੰਵਲਦੀਪ ਸਿੰਘ, ਵਨੀਤ ਕੁਮਾਰ ਅਤੇ ਪ੍ਰਵੀਨ ਕੁਮਾਰ, ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਮਾਡਲਾਂ ਦੀ ਜੱਜਮੈਂਟ ਕੀਤੀ | ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਟੇਸ਼ਨਰੀ ਨਾਲ ਸਨਮਾਨਿਤ ਕੀਤਾ | ਇਸ ਕਾਮਯਾਬੀ ਤੇ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਅਤੇ ਸਮੂਹ ਸਟਾਫ਼, ਚੇਅਰਮੈਨ ਅਤੇ ਸਕੱਤਰ ਗੁਰੂ ਤੇਗ਼ ਬਹਾਦਰ ਵੈੱਲਫੇਅਰ ਸੁਸਾਇਟੀ, ਚੇਅਰਮੈਨ ਲਖਵੀਰ ਸਿੰਘ ਅਤੇ ਉਪ ਚੇਅਰਮੈਨ ਜਗਰੂਪ ਸਿੰਘ ਬਰਾੜ ਅਤੇ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਨੇ ਗਾਈਡ ਅਧਿਆਪਕ ਅਤੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਨਿੱਜੀ ਹਸਪਤਾਲ ਦੀ ਵੱਡੀ ਅਣਗਹਿਲੀ- ਜਸਬੀਰ ਕੌਰ ਕੜਾਹੇ ਵਾਲਾ ਦੀ ਲਾਸ਼ ਚੈੱਕ ਕੀਤੇ ਬਗੈਰ ਕਿਸੇ ਹੋਰ ਨੂੰ... ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਭਾ
Ad Position 24