29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਿਊਜ਼ੀਲੈਂਡ ਵਿਖੇ ਇਕ ਫ਼ਿਰਕੇ ਦੇ ਲੋਕਾਂ ਵਲੋਂ ਨਗਰ ਕੀਰਤਨ ਵਿਚ ਹੁੱਲੜਬਾਜ਼ੀ ਕਰਨਾ ਭਾਈਚਾਰਕ ਸਾਂਝ ਨੂੰ ਤੋੜਨ ਦੇ ਬਰਾਬਰ-ਸਨੀ ਗਿੱਲ

Ad Position 21
No active advertisement
ਅਜੀਤ ਡੈਸਕ 23-12-2025
ਮੋਗਾ, 22 ਦਸੰਬਰ (ਸੁਰਿੰਦਰਪਾਲ ਸਿੰਘ)-ਸਮੁੱਚੀ ਲੁਕਾਈ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖ ਧਰਮ ਨਾਲ ਸਬੰਧਿਤ ਲੋਕਾਂ ਨੇ ਪੂਰੇ ਵਿਸ਼ਵ ਵਿਚ ਆਪਣੀ ਇਕ ਵਿਲੱਖਣ ਪਹਿਚਾਣ ਬਣਾਈ ਹੈ ਪਰ ਬੀਤੇ ਦਿਨੀਂ ਨਿਊਜ਼ੀਲੈਂਡ ਵਿਚ ਜਦ ਸਿੱਖਾਂ ਵਲੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ ਤਾਂ ਉੱਥੇ ਇਕ ਫ਼ਿਰਕੇ ਦੇ ਲੋਕਾਂ ਜਿਨ੍ਹਾਂ ਦੀ ਅਗਵਾਈ ਇਕ ਵਿਵਾਦਿਤ ਆਗੂ ਬ੍ਰਾਇਨ ਤਾਮਾਕੀ ਕਰ ਰਿਹਾ ਸੀ, ਵਲੋਂ ਨਗਰ ਕੀਰਤਨ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਅੜਿੱਕਾ ਡਾਹਿਆ ਗਿਆ ਜੋ ਕਿ ਸਿੱਖਾਂ ਅਤੇ ਸਮਾਜਿਕ ਭਾਈਚਾਰੇ ਲਈ ਇਕ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਸਿੱਖਾਂ ਦੇ ਮਨਾਂ 'ਤੇ ਵੀ ਡੂੰਘੀ ਸੱਟ ਲੱਗੀ ਹੈ ਜੋ ਕਿ ਨਿੰਦਣਯੋਗ ਤੇ ਅਤਿ ਮੰਦਭਾਗੀ ਹੈ ਅਤੇ ਉਹ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਜੰਮ ਕੇ ਨਿੰਦਿਆ ਕਰਦੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਆਜ਼ਾਦੀ 'ਤੇ ਵੀ ਹਮਲਾ ਹੈ | ਇਸ ਲਈ ਨਿਊਜ਼ੀਲੈਂਡ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਅਜਿਹੀ ਘਟਨਾ ਨਾ ਵਾਪਰੇ | ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਸ਼ਵ ਵਿਆਪੀ ਸਰਬੱਤ ਦਾ ਭਲਾ ਮੰਗਣ ਵਾਲਾ ਹੈ ਅਤੇ ਗੁਰੂਆਂ ਦੇ ਉਤਸਵ ਮਨਾਉਣੇ ਅਤੇ ਨਗਰ ਕੀਰਤਨ ਸਜਾਉਣੇ ਸਾਡੇ ਧਰਮ ਤੇ ਕੌਮ ਦਾ ਹਿੱਸਾ ਹਨ ਪਰ ਜੋ ਨਿਊਜ਼ੀਲੈਂਡ ਵਿਚ ਵਾਪਰਿਆ ਹੈ ਉਹ ਸਿੱਖ ਅਤੇ ਉਨ੍ਹਾਂ ਦੀਆਂ ਧਾਰਮਿਕ ਮਰਿਆਦਾਵਾਂ ਦੀ ਉਲੰਘਣਾ ਹੈ ਅਤੇ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਸਵਾਲ ਨਿਊਜ਼ੀਲੈਂਡ ਸਰਕਾਰ ਕੋਲ ਉਠਾਇਆ ਜਾਵੇ ਕਿਉਂਕਿ ਇਹ ਮਾਮਲਾ ਮਾਨਵ ਸ਼ਾਂਤੀ ਦੇ ਖ਼ਿਲਾਫ਼ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਡਿਪਟੀ ਮੇਅਰ ਜਰਨੈਲ ਸਿੰਘ ਦੁੱਨੇਕੇ, ਹਰਪ੍ਰੀਤ ਸਿੰਘ ਖੀਵਾ, ਰਣਜੀਤ ਸਿੰਘ ਭਾਊ, ਗੁਰਜੰਟ ਸਿੰਘ ਰਾਮੂੰਵਾਲਾ, ਗੁਰਪ੍ਰੀਤ ਸਿੰਘ ਨੈਸਲੇ, ਸਾਹਿਬ ਸਿੰਘ ਚੰਦ ਪੁਰਾਣਾ ਤੇ ਗੁਰਵੀਰ ਸਿੰਘ ਲਵਲੀ ਦੁੱਨੇਕੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਇਕਾਈ ਮੋਗਾ ਵਲੋਂ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਈ-ਸਿਗਰੇਟ, ਵੇਪ ਜਾਂ ਹੋਰ ਹਾਨੀਕਾਰਕ ਰਸਾਇਣ ਉਪਕਰਨਾਂ ਨੂੰ ਸਟੋਰ ਕਰਨ, ਵੇਚਣ, ਪ੍ਰਚਾਰਿਤ, ਵਰਤੋਂ ਉੱਪਰ ਪਾਬੰਦੀ
Ad Position 24