ਮੋਗਾ, 22 ਦਸੰਬਰ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਐਸ.ਪੀ. ਸਿੰਘ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਵਿਚ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮੋਗਾ ਮੁੱਖ ਦਫ਼ਤਰ ਮੋਗਾ ਵਿਖੇ 178 ਜ਼ਰੂਰਤ ਮੰਦ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ, ਟਰੱਸਟੀ ਹਰਜਿੰਦਰ ਸਿੰਘ ਚੁਗਾਵਾਂ, ਭਵਨਦੀਪ ਸਿੰਘ ਪੁਰਬਾ, ਰਣਜੀਤ ਸਿੰਘ ਧਾਲੀਵਾਲ, ਗੁਰਸੇਵਕ ਸਿੰਘ ਸੰਨਿਆਸੀ ਨਰਜੀਤ ਕੌਰ ਬਰਾੜ ਨੇ ਵੰਡੇ | ਗੋਕਲ ਚੰਦ, ਭਵਨਦੀਪ ਸਿੰਘ ਪੁਰਬਾ ਨੇ ਦੱਸਿਆ ਕਿ ਡਾ. ਓਬਰਾਏ ਵਲੋਂ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਦੇਣ ਦੇ ਨਾਲ-ਨਾਲ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ ਜਿਨ੍ਹਾਂ ਵਿਚ ਅੱਖਾਂ ਦੇ ਮੁਫ਼ਤ ਜਾਂਚ ਕੈਂਪ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ, ਮੈਡੀਕਲ ਸਹਾਇਤਾ, ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ, ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ.ਓ. ਲਗਾਏ ਜਾਂਦੇ ਹਨ | ਇਸ ਮੌਕੇ ਦਫ਼ਤਰ ਇੰਚਾਰਜ ਜਸਵੀਰ ਕੌਰ ਬੁੱਘੀਪੁਰਾ, ਜਸਪ੍ਰੀਤ ਕੌਰ, ਸੁਖਵਿੰਦਰ ਕੌਰ, ਲਖਵਿੰਦਰ ਸਿੰਘ ਅਤੇ ਲਾਭਪਾਤਰੀ ਹਾਜ਼ਰ ਸਨ |