03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦਿੱਲੀ ਕਾਨਵੈਂਟ ਸਕੂਲ ਵਲੋਂ ਗੰਭੀਰ ਤੇ ਰਚਨਾਤਮਿਕ ਸੋਚ 'ਤੇ ਸੈਮੀਨਾਰ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਫ਼ਤਿਹਗੜ੍ਹ ਪੰਜਤੂਰ, 23 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵੱਖ-ਵੱਖ ਸਮਿਆਂ 'ਤੇ ਸਕੂਲ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਉੱਨਤੀ ਦੇ ਲਈ ਵੱਖ-ਵੱਖ ਸੈਮੀਨਾਰ ਤੇ ਵਰਕਸ਼ਾਪ ਲਗਾਉਂਦਾ ਰਹਿੰਦਾ ਹੈ | ਇਸ ਵਾਰ ਸਕੂਲ ਵਲੋਂ ਡਾ. ਅਮੀਰ ਬਸ਼ੀਰ ਅਤੇ ਨਿਤਿਨ ਕਟਾਰੀਆ ਵਲੋਂ ਰਚਨਾਤਮਿਕ ਤੇ ਗੰਭੀਰ ਸੋਚ ਉੱਪਰ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਅਧਿਆਪਕਾਂ ਨੂੰ ਬੱਚਿਆਂ ਦੇ ਮਾਨਸਿਕ ਵਿਕਾਸ ਤੇ ਉਨ੍ਹਾਂ ਦੇ ਪੜ੍ਹਾਈ ਦੇ ਹੁਨਰ ਨੂੰ ਹੋਰ ਨਿਖਾਰਨ ਦੇ ਲਈ ਗੱਲਬਾਤ ਕਰਦਿਆ ਵਿਚਾਰ ਸਾਂਝੇ ਕੀਤੇ ਗਏ ਤਾਂ ਕਿ ਪੜ੍ਹਾਈ ਦੇ ਮੁੱਖ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਤੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਦੇ ਸ਼ਲਾਘਾਯੋਗ ਉਪਰਾਲੇ ਲਈ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ ਅਤੇ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਇਹੋ ਜਿਹੀਆਂ ਵਰਕਸ਼ਾਪਾਂ ਅੱਗੇ ਵੀ ਭਵਿੱਖ ਵਿਚ ਲਗਾਈਆਂ ਜਾਣਗੀਆਂ ਤਾਂ ਜੋ ਅਧਿਆਪਕ ਤੇ ਵਿਦਿਆਰਥੀਆਂ ਦੇ ਤਾਲਮੇਲ ਨੂੰ ਹੋਰ ਸਲਤੁਲਿੰਤ ਅਤੇ ਮਜ਼ਬੂਤ ਬਣਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸਾਫੂਵਾਲਾ ਸਰਕਾਰੀ ਸਕੂਲ ਨੇ ਇਕ ਵਾਰ ਫਿਰ ਸਿੱਖਿਆ ਵਿਭਾਗ ਦਾ ਵਧਾਇਆ ਮਾਣ ਅਗਲੀ ਖ਼ਬਰ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਚ ਕਿ੍ਸਮਸ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24